National Lok Adalat: ਫਰੀਦਕੋਟ ’ਚ ਕੌਮੀ ਲੋਕ ਅਦਾਲਤ ਦੌਰਾਨ 11934 ਕੇਸਾਂ ਦਾ ਕੀਤਾ ਨਿਪਟਾਰਾ

National Lok Adalat
National Lok Adalat: ਫਰੀਦਕੋਟ ’ਚ ਕੌਮੀ ਲੋਕ ਅਦਾਲਤ ਦੌਰਾਨ 11934 ਕੇਸਾਂ ਦਾ ਕੀਤਾ ਨਿਪਟਾਰਾ

National Lok Adalat: (ਗੁਰਪ੍ਰੀਤ ਪੱਕਾ) ਫਰੀਦਕੋਟ। ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ ।

ਇਹ ਵੀ ਪੜ੍ਹੋ: Karnal News: ਨੌਵੀਂ ਜਮਾਤ ਦੇ ਵਿਦਿਆਰਥੀ ਨੇ ਘੜੀ ਆਪਣੀ ਕਿਡਨੈਪਿੰਗ ਦੀ ਝੂਠੀ ਕਹਾਣੀ

ਇਸ ਲੋਕ ਅਦਾਲਤ ਵਿੱਚ 13157 ਕੇਸਾਂ ਵਿੱਚੋਂ 11934 ਕੇਸਾਂ ਦਾ ਨਿਪਟਾਰਾ ਕਰਕੇ 9,62,09,135/— ਰੁਪਏ ਦੇ ਅਵਾਰਡ ਪਾਸ ਕੀਤੇ ਗਏ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ’ਤੇ 12112 ਕੇਸਾਂ ਵਿੱਚੋਂ 11433 ਕੇਸਾਂ ਦਾ ਨਿਪਟਾਰਾ ਕਰਕੇ 3,14,369/— ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਮੌਕੇ ਮਾਨਯੋਗ ਸੀ. ਜੇ. ਐੱਮ. ਮਿਸ ਗੁਰਪ੍ਰੀਤ ਕੌਰ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। National Lok Adalat