ਅਕਾਲੀ ਦਲ ਵੱਲੋਂ ਰੱਖੀ ਗਈ ਮੀਟਿੰਗ ਦਾ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ
ਪੁਲਿਸ ਨੇ ਕਰਵਾਇਆ ਮਾਮਲਾ ਸ਼ਾਂਤ
ਫਰੀਦਕੋਟ, ਸੱਚ ਕਹੂੰ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਵਿਖੇ 15 ਸਤੰਬਰ ਨੂੰ ਕੀਤੀ ਜਾਣ ਵਾਲੀ ਪੋਲ ਖੋਲ੍ਹ ਰੈਲੀ ਤੋਂ ਪਹਿਲਾਂ ਹੀ ਅਕਾਲੀ ਵਿਰੋਧੀ ਜਥੇਬੰਦੀਆਂ ਵੱਲੋਂ ਇੱਕ ਅਕਾਲੀ ਆਗੂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਕਾਲੀ ਆਗੂ ਕੁੱਟਮਾਰ ਨਾਲ ਫਰੀਦਕੋਟ ਸ਼ਹਿਰ ਦੀ ਸਥਿਤੀ ਤਨਾਅਪੂਰਨ ਹੋ ਗਈ ਹੈ ਤੇ ਇਸ ਮਾਮਲੇ ਸਬੰਧੀ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਵਿਖੇ 15 ਸਤੰਬਰ ਨੂੰ ਪੋਲ ਖੋਲ੍ਹ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ‘ਚ ਅੱਜ ਵਰਕਰਾਂ ਨਾਲ ਰੈਲੀ ਕਰਨ ਲਈ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਆਉਣ ਦਾ ਵਿਰੋਧ ਕਰ ਰਹੀਆਂ ਕੁਝ ਪ੍ਰਦਰਸ਼ਨਕਾਰੀਆਂ ਨੇ ਅਕਾਲੀ ਆਗੂ ਦੀ ਕੁੱਟਮਾਰ ਕਰ ਦਿੱਤੀ। ਇਸ ਕੁੱਟਮਾਰ ਕਾਰਨ ਮਾਹੌਲ ਉਦੋਂ ਹੋਰ ਵੀ ਤਣਾਅਪੂਰਨ ਹੋ ਗਿਆ ਜਦੋਂ ਦੋਵਾਂ ਧਿਰਾਂ ਨੇ ਡੰਡੇ ਅਤੇ ਤੇਜ਼ਧਾਰ ਹਥਿਆਰ ਕੱਢ ਲਏ ਇਸ ਘਟਨਾ ਸਬੰਧੀ ਜਦੋਂ ਸੂਚਨਾ ਪੁਲਿਸ ਨੂੰ ਮਿਲੀ ਤਾਂ ਮੌਕੇ ‘ਤੇ ਪਹੁੰਚ ਪੁਲਿਸ ਨੇ ਦੋਵਾਂ ਧਿਰਾਂ ਨੂੰ ਕਾਬੂ ਕਰ ਲਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਦਰਸ਼ਨਕਾਰੀ ਬਲਜੀਤ ਦਾਦੂਵਾਲ ਅਤੇ ਕਾਂਗਰਸ ਦੀ ਸ਼ੈਅ ‘ਤੇ ਅਜਿਹਾ ਕਰ ਰਹੇ ਹਨ। ਰੋਮਾਣਾ ਨੇ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਨਾ ਹਟਾਇਆ ਤਾਂ ਮਾਹੌਲ ਖਰਾਬ ਹੋਣ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਦੀ ਹੋਵੇਗੀ, ਕਿਉਕਿ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਸੁਰੱਖਿਆ ਦੇ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।