Faridkot Bus Accident: ਵਿਧਾਇਕ ਤੇ ਡਿਪਟੀ ਕਮਿਸ਼ਨਰ ਪੁੱਜੇ ਮੈਡੀਕਲ, ਪੀੜਤਾਂ ਲਈ ਆਖੀ ਇਹ ਗੱਲ

Faridkot Bus Accident
Faridkot Bus Accident: ਵਿਧਾਇਕ ਤੇ ਡਿਪਟੀ ਕਮਿਸ਼ਨਰ ਪੁੱਜੇ ਮੈਡੀਕਲ, ਪੀੜਤਾਂ ਲਈ ਆਖੀ ਇਹ ਗੱਲ

Faridkot Bus Accidente ਫਰੀਦਕੋਟ/ਕੋਟਕਪੂਰਾ (ਗੁਰਪ੍ਰੀਤ ਪੱਕਾ/ਅਜੈ ਮਨਚੰਦਾ)। ਫਰੀਦਕੋਟ ਵਿਖੇ ਸਵਾਰੀਆਂ ਨਾਲ ਭਰੀ ਬੱਸ ਨਾਲੇ ਵਿੱਚ ਡਿੱਗਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਪੀੜਤਾਂ ਦਾ ਹਾਲ ਜਾਨਣ ਤੇ ਉਨ੍ਹਾਂ ਨੂੰ ਹੌਸਲਾ ਦੇਣ ਲਈ ਮੈਡੀਕਲ ਪਹੁੰਚੇ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ,ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ ਐਸ ਪੀ ਡਾ.ਪ੍ਰੱਗਿਆ ਜੈਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਜਖਮੀਆਂ ਦਾ ਹਾਲ-ਚਾਲ ਪੁੱਛਿਆ ਤੇ ਇਲਾਜ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਜਿਲਾ ਪ੍ਰਸ਼ਾਸਨ ਵੱਲੋਂ ਜਖਮੀਆਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਮਿਰਤਕਾਂ ਲਈ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਦਿੱਤੀ ਜਾਵੇਗੀ।

Read Also : New Delhi Railway Station Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭਾਜੜ ਦਾ ਕਾਰਨ ਸਾਹਮਣੇ ਆਇਆ

ਜ਼ਿਕਰਯੋਗ ਹੈ ਕਿ ਫਰੀਦਕੋਟ ’ਚ ਇੱਕ ਪ੍ਰਾਈਵੇਟ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ’ਚ ਡਿੱਗ ਗਈ। ਇਸ ਹਾਦਸੇ ’ਚ 5 ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ 26 ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ’ਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ ’ਤੇ ਵਾਪਰੀ। Faridkot Bus Accident

ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ 26 ਜ਼ਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲ ਦਾ ਕੰਮ ਉਸਾਰੀ ਅਧੀਨ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਹੈ। Faridkot Bus Accident

LEAVE A REPLY

Please enter your comment!
Please enter your name here