
ਮਾਮਲਾ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦਾ | Faridkot Bus Accident
- ਕੋਟਕਪੂਰਾ ਤੋਂ ਫਰੀਦਕੋਟ ਜਾ ਰਹੀ ਸੀ ਸਵਾਰੀਆਂ ਨਾਲ ਭਰੀ ਬੱਸ
Faridkot Bus Accident: ਫਰੀਦਕੋਟ (ਸੱਚ ਕਹੂੰ ਨਿਊਜ਼)। ਪੰਜਾਬ ਦੇ ਫਰੀਦਕੋਟ ’ਚ ਇੱਕ ਪ੍ਰਾਈਵੇਟ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ’ਚ ਡਿੱਗ ਗਈ। ਇਸ ਹਾਦਸੇ ’ਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 26 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ’ਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ ’ਤੇ ਵਾਪਰੀ। Faridkot Bus Accident
ਇਹ ਖਬਰ ਵੀ ਪੜ੍ਹੋ : Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਹਟਾਇਆ, ਇਸ ਆਈਪੀਐਸ ਨੂੰ ਸੌਂਪੀ ਜ਼ਿੰਮੇਵਾਰੀ
ਨਿਊ ਦੀਪ ਕੰਪਨੀ ਦੀ ਇਹ ਬੱਸ ਕੋਟਕਪੂਰਾ ਤੋਂ ਫਰੀਦਕੋਟ ਆ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਐਸਐਸਪੀ ਪ੍ਰਗਿਆ ਜੈਨ ਨੇ ਕਿਹਾ ਕਿ 26 ਜ਼ਖਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲ ਦਾ ਕੰਮ ਉਸਾਰੀ ਅਧੀਨ ਸੀ। ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਹੈ। Faridkot Bus Accident