ਸਿਵਲ ਹਸਪਤਾਲ ਦਾ ਕਰਮਚਾਰੀ ਡਿਊਟੀ ਲਈ ਆ ਰਿਹਾ ਸੀ, ਪਿੱਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ | Faridkot Road Accident
Faridkot Road Accident: ਫਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ-ਜੈਤੋ ਸੜਕ ‘ਤੇ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਨਾਇਬ ਸਿੰਘ ਵਾਸੀ ਪਿੰਡ ਰੋਮਾਣਾ ਅਲਬੀਲ ਸਿੰਘ ਵਜੋਂ ਹੋਈ ਹੈ, ਜੋ ਕਿ ਕੋਟਕਪੂਰਾ ਸਿਵਲ ਹਸਪਤਾਲ ਵਿੱਚ ਐਂਬੂਲੈਂਸ ਡਰਾਈਵਰ ਸੀ ਅਤੇ ਹਾਦਸੇ ਸਮੇਂ ਮੋਟਰਸਾਈਕਲ ‘ਤੇ ਘਰ ਤੋਂ ਡਿਊਟੀ ‘ਤੇ ਜਾ ਰਿਹਾ ਸੀ। ਸੂਚਨਾ ਮਿਲਣ ਤੋਂ ਬਾਅਦ ਸਿਟੀ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ, ਜਦੋਂਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਕੋਟਕਪੂਰਾ ਦੀ ਐਂਬੂਲੈਂਸ ਦਾ ਡਰਾਈਵਰ ਗੁਰਨਾਇਬ ਸਿੰਘ ਵੀਰਵਾਰ ਸਵੇਰੇ ਆਪਣੇ ਮੋਟਰਸਾਈਕਲ ‘ਤੇ ਰੋਜ਼ਾਨਾ ਵਾਂਗ ਆਪਣੇ ਪਿੰਡ ਤੋਂ ਡਿਊਟੀ ‘ਤੇ ਆ ਰਿਹਾ ਸੀ ਅਤੇ ਜਦੋਂ ਉਹ ਜੈਤੋ ਰੋਡ ‘ਤੇ ਪਿੰਡ ਨਾਨਕਸਰ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਡਿਜ਼ਾਇਰ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਛਾਲ ਮਾਰ ਕੇ ਖੇਤਾਂ ਵਿੱਚ ਡਿੱਗ ਪਿਆ ਜਦੋਂਕਿ ਕਾਰ ਵੀ ਕਾਬੂ ਤੋਂ ਬਾਹਰ ਹੋ ਕੇ ਖੇਤਾਂ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ: UPI Payment: ਹੁਣ ਆਨਲਾਈਨ ਪਮੈਂਟ ਪਾਵੇਗੀ ਜੇਬ੍ਹਾਂ ’ਤੇ ਬੋਝ, ਯੂਪੀਆਈ ਲਈ RBI ਦੇ ਬਿਆਨ ਨੇ ਫਿਕਰੀਂ ਪਾਇਆ
ਇਸ ਮਾਮਲੇ ‘ਤੇ ਪਿੰਡ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਨਾਇਬ ਸਿੰਘ ਰੋਜ਼ਾਨਾ ਵਾਂਗ ਮੋਟਰਸਾਈਕਲ ‘ਤੇ ਡਿਊਟੀ ‘ਤੇ ਆ ਰਿਹਾ ਸੀ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸੜਕ ‘ਤੇ ਹੋ ਰਹੇ ਹਾਦਸਿਆਂ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਅਧਿਕਾਰੀ ਇਸ ਮਾਮਲੇ ਵਿੱਚ ਸਿਟੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਏਐਸਆਈ ਅਤੇ ਜਾਂਚ ਅਧਿਕਾਰੀ ਭੁਪਿੰਦਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। Faridkot Road Accident