Faridkot DSP News: ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਫਰੀਦਕੋਟ ਦੇ ਡੀਐਸਪੀ ਰਾਜਨਪਾਲ ਗ੍ਰਿਫ਼ਤਾਰ

Faridkot DSP News
Faridkot DSP News: ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਫਰੀਦਕੋਟ ਦੇ ਡੀਐਸਪੀ ਰਾਜਨਪਾਲ ਗ੍ਰਿਫ਼ਤਾਰ

Faridkot DSP News: ਫਰੀਦਕੋਟ (ਗੁਰਪ੍ਰੀਤ ਪੱਕਾ)। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਫਰੀਦਕੋਟ ਦੇ ਡੀਐਸਪੀ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਐਸਪੀ ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਐਸਐਸਪੀ ਦਫ਼ਤਰ ਨੂੰ ਰਿਸ਼ਵਤ ਦੇ ਕੇ ਸ਼ਿਕਾਇਤ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਐਫਆਈਆਰ ਦਰਜ ਕਰਕੇ ਪੁਲਿਸ ਨੇ ਡੀਐਸਪੀ ਨੂੰ ਗ੍ਰਿਫ਼ਤਾਰ ਕੀਤਾ ਹੈ।

Read Also : Ration Card: ਪੰਜਾਬ ਵਾਸੀਆਂ ਕੋਲ ਆਖਰੀ ਮੌਕਾ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਡੀਐਸਪੀ ਰਾਜਨਪਾਲ ਫ਼ਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਕਿਰਨਜੀਤ ਕੌਰ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਸੀ, ਜਿਸ ਵਿੱਚ ਡੀਐਸਪੀ ਨੇ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ। ਇਸ ਤੋਂ ਬਾਅਦ, ਵਿਆਹੁਤਾ ਔਰਤ ਦੇ ਭਰਾ ਕਰਮਤੇਜ ਸਿੰਘ ਨੇ ਇੱਕ ਦਿਨ ਪਹਿਲਾਂ ਵੀਰਵਾਰ ਨੂੰ ਐਸਐਸਪੀ ਕੋਲ ਡੀਐਸਪੀ ਰਾਜਨਪਾਲ ਖ਼ਿਲਾਫ਼ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੀ ਸ਼ਿਕਾਇਤ ਦਰਜ ਕਰਵਾਈ। Faridkot DSP News