ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ’ਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ
- ਏਡਜ਼ ਤੋਂ ਬਚਾਓ ਰੱਖਣ ਦਾ ਇੱਕੋ ਇੱਕ ਤਰੀਕਾ ਸਾਵਧਾਨੀ : ਡਾ. ਚੰਦਰ ਸ਼ੇਖਰ ਕੱਕੜ
Faridkot Hospital: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਵਲ ਸਰਜਨ ਫ਼ਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਐਵਾਰਡ ਦਿੱਤਾ ਗਿਆ ਹੈ, ਜੋ ਕਿ ਸਿਹਤ ਵਿਭਾਗ ਫਰੀਦਕੋਟ ਲਈ ਮਾਣ ਵਾਲੀ ਗੱਲ ਹੈ ।
ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਜਾਗਰੂਕਤਾ ਪਰਚਾ ਜਾਰੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੰਦਰ ਸ਼ੇਖਰ ਕੱਕੜ ਨੇ ਕਿਹਾ ਕਿ ਏਡਜ਼ ਤੋਂ ਬਚਾਓ ਰੱਖਣ ਦਾ ਇੱਕੋ ਇੱਕ ਤਰੀਕਾ ਸਾਵਧਾਨੀ ਹੀ ਹੈ। ਉਹਨਾਂ ਕਿਹਾ ਕਿ ਐਚਆਈਵੀ ਇਕ ਐਸਾ ਵਾਇਰਸ ਹੈ ਜੋ ਸਰੀਰ ਦੇ ਬਿਮਾਰੀਆਂ ਨਾਲ ਲੜਨ ਵਾਲੇ ਸੈੱਲਾਂ ਉਪਰ ਹਮਲਾ ਕਰਕੇ ਸਰੀਰ ਦੀ ਬਿਮਾਰੀ ਨਾਲ ਲੜਨ ਦੀ ਸਮਰੱਥਾ ਨੂੰ ਹੌਲੀ ਹੌਲੀ ਖ਼ਤਮ ਕਰ ਦਿੰਦਾ ਹੈ।ਇਸ ਲਈ ਐਚਆਈਵੀ ਅਤੇ ਏਡਜ਼ ਬਾਰੇ ਕਿਸ਼ੋਰ ਅਵਸਥਾ ਅਤੇ ਨੌਜਵਾਨ ਵਰਗ ਵਿੱਚ ਜਾਗਰੂਕਤਾ ਪੈਦਾ ਕੀਤੇ ਜਾਣ ਦੀ ਲੋੜ ਹੈ ਤਾਂ ਕਿ ਦੇਸ਼ ਦੀ ਆਉਣ ਵਾਲੀ ਪੀੜ੍ਹੀ ਤੰਦਰੁਸਤ ਜ਼ਿੰਦਗੀ ਗੁਜ਼ਾਰ ਸਕੇ।
ਇਹ ਵੀ ਪੜ੍ਹੋ: Government News: ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਸਰਕਾਰ ਨੇ ਸੂਬੇ ਦੇ ਪ੍ਰਤਿਭਾਸ਼ਾਲੀ ਵਿਗਿਆਨੀਆਂ ਤੇ ਖੋਜਕਰਤਾਵਾਂ ਲਈ…
ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਸਿਹਤ ਵਿਭਾਗ ਵੱਲੋਂ ਏਡਜ਼ ਦੇ ਮਰੀਜ਼ਾਂ ਦਾ ਇਲਾਜ ਜ਼ਿਲ੍ਹਾ ਅਤੇ ਸਬ ਡਿਵੀਜ਼ਨ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਹਨਾਂ ਹਸਪਤਾਲਾਂ ਵਿੱਚ ਸ਼ੱਕੀ ਮਰੀਜ਼ਾਂ ਦਾ ਮੁਫ਼ਤ ਐਚਆਈਵੀ ਟੈਸਟ ਕੀਤਾ ਜਾਂਦਾ ਹੈ ਅਤੇ ਬਿਮਾਰੀ ਨਸ਼ਰ ਹੋਣ ’ਤੇ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ, ਪਰੰਤੂ ਇਸ ਸਮੇਂ ਮਰੀਜ਼ ਦਾ ਨਾਮ ਪਤਾ ਆਦਿ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਡਾ. ਹਿਮਾਂਸੂ ਗੁਪਤਾ, ਡਾ. ਸਰਵਦੀਪ ਸਿੰਘ ਰੋਮਾਣਾ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਕੈਂਥ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਹਾਜ਼ਰ ਸਨ। Faridkot Hospital














