ਮੁਲਜ਼ਮਾਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਜੁਰਮਾ ਤਹਿਤ ਦਰਜ ਹਨ ਮੁਕੱਦਮੇ
Drug Free Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆਂ ਦੌਰਾਨ 229 ਮੁਕੱਦਮੇ ਦਰਜ ਕਰਕੇ 422 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 04 ਨਸ਼ਾ ਤਸਕਰਾਂ ਨੂੰ 263 ਗ੍ਰਾਮ ਹੈਰੋਇਨ ਅਤੇ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਹ ਵੀ ਪੜ੍ਹੋ:Farmers News: ਕਿਸਾਨਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਮਨਾਇਆ ਸ਼ਹੀਦੀ ਦਿਹਾੜਾ
ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਮੁਲਜ਼ਮ ਸੰਜੀਵ ਕੁਮਾਰ ਉਰਫ ਟੀਟੂ ਪੁੱਤਰ ਪੰਨਾ ਲਾਲ ਵਾਸੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਉਸ ਕੋਲੋਂ 253 ਗ੍ਰਾਮ ਹੈਰੋਇਨ ਅਤੇ 01 ਕੰਪਿਊਟਰ ਕੰਡਾ ਵੀ ਬਰਾਮਦ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮ ਖਿਲਾਫ ਪਹਿਲਾਂ ਮੁਕੱਦਮੇ ਦਰਜ ਹਨ।
ਇਸ ਤਰ੍ਹਾਂ ਦੂਜੇ ਮਾਮਲੇ ’ਚ ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਕਾਲਾ ਸਿੰਘ ਉਰਫ ਮਨੀ ਪੁੱਤਰ ਜਰਨੈਲ ਸਿੰਘ ਵਾਸੀ ਬਾਜੀਗਰ ਬਸਤੀ, ਫਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 12 ਗ੍ਰਾਮ 12 ਮਿਲੀਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ।
ਇਸ ਤਰ੍ਹਾਂ ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸ:ਥ ਕਾਹਨ ਸਿੰਘ ਪੁਲਿਸ ਪਾਰਟੀ ਸਮੇਤ ਸਰਚ ਆਪਰੇਸ਼ਨ ’ਤੇ ਸਨ ਇਸ ਦੌਰਾਨ ਨੌਜਵਾਨ ਪੁਲਿਸ ਪਾਰਟੀ ਨੂੰ ਵੇਖ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਪੁਛਗਿੱਛ ਕੀਤੀ, ਜਿਹਨਾ ਨੇ ਆਪਣਾ ਨਾਂਅ ਬੱਬੂ ਸਿੰਘ ਉਰਫ ਸ਼ੰਕਰ ਪੁੱਤਰ ਰਜਿੰਦਰ ਸਿੰਘ ਵਾਸੀ ਸੇਢਾ ਸਿੰਘ ਵਾਲਾ ਅਤੇ ਖੁਸ਼ਦੀਪ ਸਿੰਘ ਉਰਫ ਸ਼ਿੰਸੂ ਪੁੱਤਰ ਭੁਪਿੰਦਰ ਸਿੰਘ ਵਾਸੀ ਫਤਿਹਗੜ੍ਹ (ਦਬੜੀਖਾਨਾ) ਦੱਸਿਆ। ਪੁਲਿਸ ਵੱਲੋਂ ਤਲਾਸ਼ੀ ਲੈਣ ’ਤੇ ਉਨ੍ਹਾਂ ਵੱਲੋਂ ਸੁੱਟੇ ਲਿਫਾਫੇ ਵਿੱਚ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 24 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। Drug Free Punjab