Faridkot Crime News: ਫਰੀਦਕੋਟ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਗੁਰਗੇ ਕਾਬੂ

Faridkot Crime News
Faridkot Crime News: ਫਰੀਦਕੋਟ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ 5 ਗੁਰਗੇ ਕਾਬੂ

ਮੁਲਜ਼ਮਾਂ ਕੋਲੋਂ 04 ਅਸਲੇ, 62 ਰੌਦ, 02 ਲੱਖ 07 ਹਜਾਰ ਰੁਪਏ ਅਤੇ 03 ਗੱਡੀਆਂ ਬਰਾਮਦ

Faridkot Crime News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਨਾਲ ਸਬੰਧਿਤ ਏ-ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ 08 ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ: Punjab Kisan Andolan: ਸ਼ੰਭੂ ਬਾਰਡਰ ’ਤੇ ਕਿਸਾਨ ਨੇ ਖਾਧੀ ਸਲਫ਼ਾਸ, ਮੌਤ

ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ 79 ਅ/ਧ 312/111/223,55 ਬੀ.ਐਨ.ਐਸ 25(6)(7)27/54/59 ਅਸਲਾ ਐਕਟ ਥਾਣਾ ਬਾਜਾਖਾਨਾ ਵਿੱਚ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ ਇੱਕ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਗੋਦਾਰਾ ਪੁੱਤਰ ਸ਼ਿਕੰਦਰ ਸਿੰਘ ਵਾਸੀ ਬਰਗਾੜੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਉਪਰੰਤ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ। Faridkot Crime News

ਮੁਲਜ਼ਮ ਫਿਰੋਤੀਆਂ ਅਤੇ ਨਜਾਇਜ਼ ਕਬਜ਼ਿਆਂ ਦੇ ਧੰਦੇ ਵਿੱਚ ਸਨ ਸ਼ਾਮਿਲ: ਐਸ.ਐਸ.ਪੀ ਫਰੀਦਕੋਟ ,ਡਾ. ਪ੍ਰਗਿਆ ਜੈਨ

ਜਿਸ ’ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ ਤਾਂ ਇੱਕ ਫੋਰਚਿਊਨਰ ਗੱਡੀ ਨਾਕਾ ਪੁਆਇੰਟ ਵੱਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰਾਂ ਨੇ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਤੁਰੰਤ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਆਤਮਰੱਖਿਆ ਵਿੱਚ ਫਾਇਰਿੰਗ ਕੀਤੀ। ਜਿਸ ਦੌਰਾਨ ਗੱਡੀ ਵਿੱਚ ਸਵਾਰ ਦੋਵੇਂ ਵਿਅਕਤੀ ਜ਼ਖਮੀ ਹੋ ਗਏ। ਜਿਹਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਹਨਾਂ ਤੋਂ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਪਿਸਟਲ 32 ਬੋਰ ਅਤੇ 06 ਰੌਦ ਬਰਾਮਦ ਕੀਤੇ ਹਨ ਅਤੇ ਫੋਰਚਿਊਨਰ ਗੱਡੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਇਸ ਸਬੰਧੀ ਮੁਕੱਦਮਾ ਨੰਬਰ 07 ਅ/ਧ 109(1), 3(5),32(3) ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਦਰ ਕੋਟਕਪੂਰਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਸਾਰੇ ਮੁਲਜ਼ਮ ਪਹਿਲਾ ਵੀ ਪੁਲਿਸ ਨੂੰ ਸੰਗਠਿਤ ਅਪਰਾਧ ਮਾਮਲੇ ਵਿੱਚ ਸਨ ਲੋੜੀਂਦੇ

ਇਨ੍ਹਾਂ ਦੇ 02 ਹੋਰ ਸਾਥੀਆਂ ਲਵਦੀਪ ਸਿੰਘ ਉਰਫ ਲਵਲਾ ਪੁੱਤਰ ਜਗਤਾਰ ਸਿੰਘ ਵਾਸੀ ਬਹਿਬਲ ਕਲਾ ਅਤੇ ਗੁਰਪ੍ਰੀਤ ਸਿੰਘ ਉਰਫ ਵੈਲੀ ਪੁੱਤਰ ਗੁਰਦੀਪ ਸਿੰਘ ਵਾਸੀ ਬਹਿਬਲ ਕਲਾ ਨੂੰ 32 ਬੋਰ ਪਿਸਟਲ ਅਤੇ 03 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਮੁਲਜ਼ਮ ਮੁਕੱਦਮਾ ਨੰਬਰ 79 ਅ/ਧ 312/111/223,55 ਬੀ.ਐਨ.ਐਸ 25(6)(7)27/54/59 ਅਸਲਾ ਐਕਟ ਥਾਣਾ ਬਾਜਾਖਾਨਾ ਵਿੱਚ ਲੋੜੀਂਦੇ ਸਨ। Faridkot Crime News

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਹਨਾਂ ਦੇ 03 ਸਾਥੀਆਂ ਜਸਕਰਨ ਸਿੰਘ ਉਰਫ ਵਿੱਕੀ ਪੁੱਤਰ ਸੁਰਜੀਤ ਸਿੰਘ ਵਾਸੀ ਬਹਿਬਲ ਕਲਾ, ਅਕਾਸ਼ਦੀਪ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਨਾਨਕਸਰ, ਜਿਲਾ ਫਰੀਦਕੋਟ ਨੂੰ ਪਹਿਲਾ ਹੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਵਨਦੀਪ ਸਿੰਘ ਉਰਫ ਪਵਨਾ ਪੁੱਤਰ ਬੱਗਾ ਸਿੰਘ ਵਾਸੀ ਬਰਗਾੜੀ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਸ ਸਮੇਂ ਇਹਨਾਂ ਕੋਲੋਂ 10 ਜਿੰਦਾ ਕਾਰਤੂਸ 30 ਬੋਰ, 25 ਜਿੰਦਾ ਕਾਰਤੂਸ 32 ਬੋਰ, ਇੱਕ ਤਲਵਾਰ, ਇੱਕ ਰਾਈਫਲ 12 ਬੋਰ ਪੰਪ ਐਕਸ਼ਨ, ਕੁੱਲ 18 ਰੌਦ ਜਿੰਦਾ 12 ਬੋਰ, 02 ਲੱਖ 07 ਹਜ਼ਾਰ ਰੁਪਏ ਬਰਾਮਦਗੀ ਕੀਤੀ ਗਈ ਸੀ।

ਇਸ ਉਪਰੰਤ ਉਕਤ ਮੁਕੱਦਮੇ ਵਿੱਚ 02 ਗੱਡੀਆਂ ਵੀ ਬਰਾਮਦ ਕੀਤੀਆਂ ਗਈਆ ਸਨ।ਐਸ.ਐਸ.ਪੀ ਫਰੀਦਕੋਟ ਵੱਲੋਂ ਅੱਗੇ ਦੱਸਿਆ ਗਿਆ ਕਿ ਗੈਂਗਸਟਰ ਹਰਸਿਮਰਨਜੀਤ ਉਰਫ ਸਿੰਮਾ ਅਤੇ ਉਸਦੇ ਇਹ ਸਾਥੀ ਆਪਣੇ ਨਾਲ ਅਸਲਾ ਲੈ ਕੇ ਚਲਦੇ ਸਨ, ਜਿਹੜਾ ਕਿ ਇਹਨਾਂ ਦੇ ਨਾਂਅ ’ਤੇ ਰਜਿਸਟਰ ਵੀ ਨਹੀਂ ਸੀ। ਇਸ ਤੋਂ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਆਮ ਪਬਲਿਕ ਦੇ ਲਾਇੰਸੰਸੀ ਹਥਿਆਰਾਂ ਦੀ ਵਰਤੋਂ ਨਜਾਇਜ਼ ਗਤੀਵਿਧੀਆਂ ਵਿੱਚ ਕਰਦੇ ਸਨ।

LEAVE A REPLY

Please enter your comment!
Please enter your name here