Faridkot News: ਫ਼ਰੀਦਕੋਟ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 6 ਨਸ਼ਾ ਤਸਕਰ ਕੀਤੇ ਕਾਬੂ

Faridkot News
Faridkot News: ਫ਼ਰੀਦਕੋਟ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 6 ਨਸ਼ਾ ਤਸਕਰ ਕੀਤੇ ਕਾਬੂ

ਮੁਲਜ਼ਮਾਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ, ਡਕੈਤੀ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਨਸ਼ੇ ਅਤੇ ਹੋਰ ਸੰਗੀਨ ਜੁਰਮਾ ਤਹਿਤ ਦਰਜ ਸਨ 27 ਮੁਕੱਦਮੇ | Faridkot News

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਪਿਛਲੇ 07 ਮਹੀਨਿਆਂ ਦੌਰਾਨ 218 ਮੁਕੱਦਮੇ ਦਰਜ ਕਰਕੇ 399 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 04 ਮੁਕੱਦਮੇ ਦਰਜ ਕਰਕੇ 06 ਨਸ਼ਾ ਤਸਕਰਾਂ ਨੂੰ 210 ਨਸ਼ੀਲੀਆਂ ਗੋਲੀਆਂ ਅਤੇ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਤੇਜ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰਦੇ ਹੋਏ ਸਬਜ਼ੀ ਮੰਡੀ ਫਰੀਦਕੋਟ ਦੇ ਨਜ਼ਦੀਕ ਮੌਜੂਦ ਸੀ ਤਾਂ ਮੁਲਜ਼ਮ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਜਰਨੈਲ ਸਿੰਘ ਵਾਸੀ ਗਲੀ ਨੰ. 07, ਟੀਚਰ ਕਲੋਨੀ, ਫਰੀਦਕੋਟ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਨੰਬਰ 103 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।

90 ਨਸ਼ੀਲੀਆਂ ਗੋਲੀਆਂ ਬਰਾਮਦ

ਅਤੇ ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਹਰਦੇਵ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜਦੋਂ ਪੁਲਿਸ ਪਾਰਟੀ ਨੇੜੇ ਪੁੱਲ ਡਰੇਨ ਪੱਕੀ ਸੜਕ ਹੱਦ ਪਿੰਡ ਮਿਸ਼ਰੀਵਾਲਾ ਵਿਖੇ ਪੁੱਜੀ ਤਾਂ ਮੁਲਜ਼ਮ ਨਿਰਮਲਜੀਤ ਸਿੰਘ ਉਰਫ ਨਿੰਮਾ ਪੁੱਤਰ ਜਮਾਲ ਸਿੰਘ ਵਾਸੀ ਪੱਕਾ ਨੰਬਰ 01, ਜ਼ਿਲ੍ਹਾ ਫਰੀਦਕੋਟ ਨੇ ਪੁਲਿਸ ਪਾਰਟੀ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਮੁਕੱਦਮਾ ਨੰਬਰ 48 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ:Kisan News: ਜਗਜੀਤ ਸਿੰਘ ਡੱਲੇਵਾਲ ਅਤੇ ਸਰਵਰਨ ਪੰਧੇਰ ਗ੍ਰਿਫਤਾਰ

ਇਸੇ ਤਰ੍ਹਾਂ ਸ:ਥ: ਕਰਮਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਅਰਾਈਆ ਵਾਲਾ ਕਲਾ ਤੋਂ ਮਚਾਕੀ ਖੁਰਦ ਵਾਲੀ ਸਾਇਡ ਕਰੀਬ 01 ਕਿਲੋਮੀਟਰ ਅੱਗੇ ਬਾਬਾ ਜੋਗੀ ਵੱਨ ਦੀ ਜਗ੍ਹਾ ਦੇ ਬਰਾਬਰ ਹੱਦ ਪਿੰਡ ਅਰਾਈਆ ਵਾਲਾ ਕਲਾ ਪੁੱਜੀ ਤਾਂ ਪਿੰਡ ਮਚਾਕੀ ਖੁਰਦ ਵੱਲ ਮੁਲਜ਼ਮ ਬੂਟਾ ਸਿੰਘ ਉਰਫ ਗੁਰਲਾਲ ਪੁੱਤਰ ਰੇਸ਼ਮ ਸਿੰਘ ਵਾਸੀ ਮਚਾਕੀ ਖੁਰਦ ਜੋ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਖੇਤਾਂ ਨੂੰ ਖਿਸਕਣ ਲੱਗਾ ਤਾਂ ਜਿਸ ਨੂੰ ਕਿ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾ 05 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 49 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ।

ਥਾਣੇਦਾਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਬਾਜਾਖਾਨਾ ਦੀ ਨਿਗਰਾਨੀ ਹੇਠ ਸ:ਥ: ਗੁਰਮੇਜ ਸਿੰਘ ਇੰਚਾਰਜ ਚੌਕੀ ਬਰਗਾੜੀ ਸਾਥੀ ਕਰਮਚਾਰੀਆਂ ਸਮੇਤ ਨਸ਼ਾ ਤਸਕਰਾ ਵਿਰੁੱਧ ਵਿੱਡੀ ਹੋਈ ਸ਼ਪੈਸ਼ਲ ਮੁਹਿੰਮ ਦੇ ਸੰਬੰਧ ਵਿਚ ਸਰਚ ਓਪਰੇਸ਼ਨ ਦੌਰਾਨ ਬਹਿਬਲ ਖੁਰਦ ਨੂੰ ਜਾ ਰਹੇ ਸੀ ਤਾਂ ਬਹਿਬਲ ਖੁਰਦ ਰੋਡ ਬਰਗਾੜੀ ਗੈਸ ਏਜੰਸੀ ਦੇ ਕੋਲੋਂ ਤਿੰਨ ਮੋਨੇ ਵਿਅਕਤੀ ਬੈਠੇ ਸਨ ਜੋ ਪੁਲਿਸ ਪਾਰਟੀ ਨੂੰ ਦੇਖਕੇ ਇਕ ਦਮ ਘਬਰਾ ਕੇ ਭੱਜਣ ਲੱਗੇ ਤਾਂ ਪੁਲਿਸ ਪਾਰਟੀ ਨੇ ਇਹਨਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿੰਨਾ ਨੇ ਆਪਣਾ ਨਾਂਅ ਅਜੈ ਕੁਮਾਰ ਉਰਫ ਕਾਚੂ ਪੁੱਤਰ ਕ੍ਰਿਸ਼ਨ ਲਾਲ ਵਾਸੀ ਗਲੀ ਨੰਬਰ 2 ਖੱਟੀਕ ਵਾਲਾ ਮੱਹਲਾ ਜੈਤੋ, ਗੁਰਸੇਵਕ ਸਿੰਘ ਉਰਫ ਸਾਹਿਲ ਪੁੱਤਰ ਇਕਬਾਲ ਸਿੰਘ ਵਾਸੀ ਹਰਦਿਆਲ ਨਗਰ ਗਲੀ ਨੰ: 4 ਜੈਤੋ ਅਤੇ ਸੁਭਾਸ਼ ਕੁਮਾਰ ਪੁੱਤਰ ਤਾਰਾਚੰਦ ਵਾਸੀ ਸਰਾਵਾ ਦੱਸਿਆ।

ਇਹ ਵੀ ਪੜ੍ਹੋ:Yudh Nashe Virudh: ਨਸ਼ੀਲੀਆਂ ਗੋਲੀਆਂ ਤੇ ਨਗਦੀ ਸਮੇਤ ਇੱਕ ਵਿਅਕਤੀ ਗ੍ਰਿਫਤਾਰ

ਜਿੰਨਾ ਦੀ ਲੈਣ ਲਈ ਸ:ਥ: ਸਵਰਨ ਸਿੰਘ ਮੌਕਾ ਵਾਲੀ ਥਾਂ ’ਤੇ ਪਹੁੰਚੇ ਅਤੇ ਮੁਲਜ਼ਮਾਂ ਵੱਲੋਂ ਇੱਕ ਲਿਫਾਫਾ ਜ਼ਮੀਨ ’ਤੇ ਪਿਆ ਮਿਲਿਆ ਜਿਸਨੂੰ ਖੋਲ੍ਹ ਕੇ ਚੈਕ ਕੀਤਾ ਤਾਂ ਉਸ ਵਿੱਚੋਂ 10 ਗ੍ਰਾਮ ਨਸ਼ੀਲਾ ਪਾਊਡਰ (ਹੈਰੋਇਨ) ਬਰਾਮਦ ਹੋਇਆ। ਜਿਸ ’ਤੇ ਮੁਕੱਦਮਾ ਨੰਬਰ 22 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ। ਗੁਰਸੇਵਕ ਸਿੰਘ ਉਰਫ ਸਾਹਿਲ ਪੁੱਤਰ ਇਕਬਾਲ ਸਿੰਘ ਵਾਸੀ ਹਰਦਿਆਲ ਨਗਰ ਗਲੀ ਨੰ: 4 ਜੈਤੋ ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Faridkot News