Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਰੋਕਸ ਲਗਾਉਣ ਲਈ ਸਖ਼ਤ ਕਾਰਵਾਈ ਜਾਰੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਇਸਦੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣੇਦਾਰ ਸੁਖਦਰਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਅਦਾਲਤ ਤੋਂ ਭਗੌੜੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ 06 ਸਾਲ ਪੁਰਾਣੇ ਮੁਕੱਮਦੇ ਵਿੱਚ ਭਗੌੜੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: IMD Alert: ਸਾਵਧਾਨ! ਪੰਜਾਬ, ਹਰਿਆਣਾ ਤੇ ਰਾਜਸਥਾਨ ’ਚ ਇਸ ਦਿਨ ਤੋਂ ਚੱਲੇਗੀ ਸ਼ੀਤ ਲਹਿਰ, ਮੌਸਮ ਵਿਭਾਗ ਨੇ ਜਾਰੀ ਕੀਤੀ ਚ…
ਗ੍ਰਿਫਤਾਰ ਵਿਅਕਤੀ ਸੁਖਦੇਵ ਸਿੰਘ ਉਰਫ ਸ਼ੇਰਾ ਪੁੱਤਰ ਸੁਰਿੰਦਰ ਸਿੰਘ ਜੋ ਗਲੀ ਨੰਬਰ 04, ਸੰਜੇ ਨਗਰ, ਫਰੀਦਕੋਟ ਦਾ ਰਿਹਾਇਸ਼ੀ ਹੈ, ਜੋ ਕਿ ਮੁਕੱਦਮਾ ਨੰਬਰ 96 ਮਿਤੀ 21.04.2019 ਅਧੀਨ ਧਾਰਾ 61/1/14 ਐਕਸਾਈਜ ਐਕਟ ਥਾਣਾ ਸਿਟੀ ਫਰੀਦਕੋਟ ਵਿੱਚ ਭਗੋੜਾ ਚੱਲ ਰਿਹਾ ਸੀ,ਜਿਸ ਨੂੰ ਕਿ ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। Faridkot Crime News














