ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News Crime News Fa...

    Crime News Faridkot: ਫਰੀਦਕੋਟ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ

    Crime News Faridkot

    1 ਮਾਰੂਤੀ ਸਵਿਫਟ ਕਾਰ ਨੂੰ ਵੀ ਕਬਜ਼ੇ ’ਚ ਲਿਆ ਗਿਆ

    Crime News Faridkot: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਰਹਿਨੁਮਾਈ ਅਤੇ ਡੀਐਸਪੀ ਅਵਤਾਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਆਈਏ ਸਟਾਫ਼ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਬੈਠੇ ਵਿਅਕਤੀ ਨੂੰ 2 ਨਜਾਇਜ਼ ਅਸਲਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੂ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਕਾਵਾਵਾਲੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਨੇ ਇਸ ਵਿਅਕਤੀ ਤੋਂ ਮੌਕੇ 1 ਦੇਸੀ ਪਿਸਟਲ 32 ਬੋਰ ਸਮੇਤ 2 ਰੌਦ, 1 ਪਿਸਟਲ 30 ਬੋਰ ਸਮੇਤ 2 ਰੌਂਦ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜ਼ੂਦ 1 ਮਾਰੂਤੀ ਸਵਿਫਟ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

    ਇਹ ਵੀ ਪੜ੍ਹੋ: Census 2027: ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ

    ਜਾਣਕਾਰੀ ਅਨੁਸਾਰ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ ਮੋਨੂੰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕੋਟਕਪੂਰਾ ਮੋਗਾ ਰੋਡ ਵਾਲੇ ਬਾਈਪਾਸ ਪਰ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਇਸ ਪਾਸੋ 01 ਦੇਸੀ ਪਿਸਟਲ 32 ਬੋਰ ਸਮੇਤ 02 ਰੌਂਦ ਅਤੇ 01 ਪਿਸਟਲ 30 ਬੋਰ ਸਮੇਤ 02 ਰੌਦ ਬਰਾਮਦ ਕੀਤੇ ਗਏ ਕੀਤੇ ਗਏ ਹਨ।

    ਗ੍ਰਿਫ਼ਤਾਰ ਵਿਅਕਤੀ ਖ਼ਿਲਾਫ ਪਹਿਲਾਂ ਹੀ ਸੰਗੀਨ ਧਾਰਾਵਾ ਤਹਿਤ ਪਹਿਲਾ 3 ਮੁੱਕਦਮੇ ਦਰਜ

    ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 41 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਦੱਸਣਯੋਗ ਹੈ ਕਿ ਇਸ ਦੇ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਦੇ ਖਿਲਾਫ ਇਸ ਤੋਂ ਪਹਿਲਾ ਵੀ ਅਸਲਾ ਐਕਟ, ਚੋਰੀ ਅਤੇ ਖੋਹ ਦੀਆਂ ਧਾਰਾਵਾਂ ਤਹਿਤ ਕੁੱਲ 3 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Crime News Faridkot