ਔਰਤ ਸਮੇਤ 7 ਵਿਅਕਤੀ ਕੀਤੇ ਕਾਬੂ | Faridkot News
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਾ ਸਿਰਫ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਸਗੋਂ ਉਹਨਾ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਨੂੰ ਵੀ ਪੂਰੀ ਤਰਜ਼ੀਹ ਦਿੱਤੀ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 08 ਮਹੀਨਿਆਂ ਦੌਰਾਨ 261 ਮੁਕੱਦਮੇ ਦਰਜ ਕਰਕੇ 475 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਪਿਛਲੇ 48 ਘੰਟਿਆਂ ਦੌਰਾਨ 03 ਮੁਕੱਦਮੇ ਦਰਜ ਕਰਕੇ 01 ਮਹਿਲਾ ਸਮੇਤ 07 ਨਸ਼ਾ ਤਸਕਰਾਂ ਨੂੰ 271 ਗ੍ਰਾਮ 81 ਮਿਲੀਗ੍ਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਅਤੇ ਇੱਕ ਕੰਪਿਊਟਰ ਕੰਡੇ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹਨਾਂ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਹੋਰ ਸੰਗੀਨ ਅਪਰਾਧਾਂ ਤਹਿਤ ਕੁੱਲ 04 ਮੁਕੱਦਮੇ ਦਰਜ ਰਜਿਸਟਰ ਹਨ।
ਇਹ ਵੀ ਪੜ੍ਹੋ: Punjab Sikhya Kranti : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਪੁਲਿਸ ਪਾਰਟੀ ਸਮੇਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਏਰੀਆ ਥਾਣਾ ਜੈਤੋ ਪਿੰਡ ਸੇਵੇਵਾਲਾ ਤੋਂ ਹੁੰਦੇ ਹੋਏ ਚੌਰਸਤਾ ਭਗਤੂਆਣਾ ਤੋਂ ਸ਼ਹਿਰ ਜੈਤੋ ਦੀ ਤਰਫ ਮੁੜੇ ਤਾਂ ਚੋਰਸਤਾ ਭਗਤੂਆਣਾ ਵਿੱਚ ਬਣੇ ਬੱਸ ਅੱਡੇ ਦੇ ਸ਼ੈੱਡ ਹੇਠਾਂ ਦੋ ਮੋਨੇ ਨੌਜਵਾਨ ਲਿਫਾਫੇ ਦੀ ਫੋਲਾ-ਫਾਲੀ ਕਰਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਦੋਵਾਂ ਨੌਜਵਾਨਾਂ ਨੂੰ ਰੋਕ ਕੇ ਉਹਨਾਂ ਦਾ ਨਾਂਅ, ਪਤਾ ਪੁੱਛਿਆ ਤਾਂ ਜਿਹਨਾਂ ਨੇ ਆਪਣੇ ਨਾਂਅ ਗੁਰਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਜਗਸੀਰ ਸਿੰਘ ਵਾਸੀ ਨੇੜੇ ਪਾਲ ਦੀ ਆਟਾ ਚੱਕੀ ਪਿੰਡ ਬਿਸਨੰਦੀ ਅਤੇ ਵਕੀਲ ਸਿੰਘ ਪੁੱਤਰ ਭੋਲਾ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬਾਜਾਖਾਨਾ ਚੌਂਕ ਜੈਤੋ ਜ਼ਿਲ੍ਹਾ ਫਰੀਦਕੋਟ ਦੱਸਿਆ।
ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਹੋਰ ਸੰਗੀਨ ਅਪਰਾਧਾ ਤਹਿਤ ਦਰਜ ਸਨ 04 ਮੁਕੱਦਮੇ
ਉਹਨਾਂ ਦੀ ਤਲਾਸ਼ੀ ਲੈਣ ਲਈ ਸੁਖਦੀਪ ਸਿੰਘ ਡੀ.ਐਸ.ਪੀ (ਸ.ਡ) ਜੈਤੋ ਮੌਕਾ ਪਰ ਪੁੱਜੇ। ਜਿਹਨਾਂ ਦੀ ਹਦਾਇਤ ਮੁਤਾਬਕ ਜਦੋਂ ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 264 ਗ੍ਰਾਮ ਹੈਰੋਇਨ ਅਤੇ ਇੱਕ ਕੰਪਿਊਟਰ ਕੰਡਾ ਬ੍ਰਾਮਦ ਕੀਤਾǀ ਜਿਸ ’ਤੇ ਮੁਕੱਦਮਾ ਨੰਬਰ 39 ਅ/ਧ 21(ਸੀ)/61/85 ਐਨ.ਡੀ.ਪੀ.ਐਸ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ। Faridkot News
ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਜਿੱਥੇ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ, ਉਥੇ ਹੀ ਇਸ ਦਲਦਲ ਦੇ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਾ ਛੁਡਾਉ ਕੇਂਦਰ ਦੇ ਵਿੱਚ ਭਰਤੀ ਕਰਾਇਆ ਜਾ ਰਿਹਾ ਹੈ। ਇਸੇ ਤਹਿਤ ਫਰੀਦਕੋਟ ਪੁਲਿਸ ਵੱਲੋਂ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਥੇ ਉਹਨਾਂ ਨੂੰ ਹਰ ਪ੍ਰਕਾਰ ਦੀ ਮੱਦਦ ਅਤੇ ਸਹੂਲਤ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤਾਂ ਜੋ ਉਹਨਾਂ ਨੂੰ ਨਸ਼ਿਆਂ ਵੱਲੋਂ ਹਟਾ ਕੇ ਇੱਕ ਵਧੀਆਂ ਜਿੰਦਗੀ ਦਿੱਤੀ ਜਾ ਸਕੇ। Faridkot News