ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਅਸਲਾ ਐਕਟ ਤਹਿਤ 4 ਮੁਕੱਦਮੇ ਦਰਜ ਹਨ | Heroin
Heroin: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆਂ ਦੌਰਾਨ 224 ਮੁਕੱਦਮੇ ਦਰਜ ਕਰਕੇ 412 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਨਸ਼ਿਆ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 03 ਨਸ਼ਾ ਤਸਕਰਾਂ ਨੂੰ 148 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇਹ ਵੀ ਪੜ੍ਹੋ:Bribe: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਵਾਲਾ ਜੰਗਲਾਤ ਗਾਰਡ ਕਾਬੂ
ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪੁੱਲ ਨਹਿਰਾ ਕੋਟਕਪੂਰਾ ਰੋਡ ਤੋਂ ਮਚਾਕੀ ਮੱਲ ਸਿੰਘ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਮੌੜ ਫਾਰਮ ਤੋਂ ਥੋੜਾ ਅੱਗੇ ਪੁੱਜੀ ਤਾਂ ਟਾਹਲੀ ਦੇ ਦਰੱਖਤ ਕੋਲ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ ਜਿਸਨੇ ਪੁਲਿਸ ਪਾਰਟੀ ਨੂੰ ਵੇਖ ਜੇਬ ਵਿੱਚੋਂ ਕੁੱਝ ਕੱਢ ਕੇ ਸੁੱਟ ਦਿੱਤਾ, ਜਿਸਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਸੁੱਟੇ ਮੋਮੀ ਲਿਫਾਫੇ ਵਿੱਚੋਂ 138 ਗਰਾਮ ਹੈਰੋਇਨ ਬਰਾਮਦ ਹੋਈ । ਜਿਸ ’ਤੇ ਮੁਕੱਦਮਾ ਨੰਬਰ 105 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਨਰੰਗ ਕੇ ਸਿਆਲ ਜ਼ਿਲ੍ਹਾ ਫਿਰੋਜ਼ਪੁਰ ਵਜੋ ਹੋਈ ਹੈ। Heroin

ਇਹ ਵੀ ਪੜ੍ਹੋ: Road Accident: ਦਰਦਨਾਕ ਹਾਦਸੇ ’ਚ 15 ਸਾਲ ਦੇ ਬੱਚੇ ਦੀ ਮੌਤ, ਪੰਜ ਗੰਭੀਰ ਜ਼ਖਮੀ
ਥਾਣੇਦਾਰ ਹਰਦੇਵ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਬੂਟਾ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਸਾਦਿਕ ਚੌਕ ਤੋਂ ਮੈਡੀਕਲ ਕਾਲਜ ਤੋਂ ਹੁੰਦੇ ਹੋਏ ਮੈਡੀਕਲ ਕੈਪਸ ਦੀ ਬੈਕ ਸਾਈਡ ਨਜ਼ਦੀਕ ਜਹਾਜ਼ ਗਰਾਊਡ ਫਰੀਦਕੋਟ ਪੁੱਜੇ ਤਾਂ ਸਾਹਮਣੇ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ ਜਿਸਨੇ ਪੁਲਿਸ ਪਾਰਟੀ ਨੂੰ ਵੇਖ ਕੇ ਕੁੱਝ ਕੱਢ ਕੇ ਥੱਲੇ ਸੁੱਟ ਦਿੱਤਾ ਜਿਸਨੂੰ ਪੁਲਿਸ ਪਾਰਟੀ ਦੀ ਮੱਦਦ ਨਾਲ ਸ਼ੱਕ ਦੇ ਆਧਾਰ ’ਚੇ ਕਾਬੂ ਕਰਕੇ ਤਲਾਸ਼ੀ ਕੀਤੀ ਤਾ ਸੁੱਟੇ ਮੋਮੀ ਲਿਫਾਫੇ ਵਿੱਚੋਂ 04 ਗਰਾਮ ਹੈਰੋਇਨ ਬਰਾਮਦ ਹੋਈ । ਜਿਸ ’ਤੇ ਮੁਕੱਦਮਾ ਨੰਬਰ 107 ਅ/ਧ 21(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਬਾਜੀਗਰ ਬਸਤੀ, ਫਰੀਦਕੋਟ ਵਜੋਂ ਹੋਈ ਹੇ।
ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਪੁਲ ਸੇਮਨਾਲਾ ਹੱਦ ਪਿੰਡ ਬੁਰਜ ਮਸਤਾ ਪੁੱਜੇ ਤਾਂ ਮੁਲਜ਼ਮ ਨਿਰਮਲ ਸਿੰਘ ਉਰਫ ਨਿੰਗੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੁਰਜ ਮਸਤਾ ਜ਼ਿਲ੍ਹਾ ਫਰੀਦਕੋਟ ਜੋ ਕਿ ਬੁਰਜ ਮਸਤਾ ਵੱਲੋਂ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਿਆ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 06 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ’ਤੇ ਮੁਕੱਦਮਾ ਨੰਬਰ 52 ਅ/ਧ 21(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ। Heroin