ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਤਹਿਤ 205 ਗ੍ਰਾਮ ਹੈਰੋਇਨ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਸਮੇਤ 2 ਮੁਲਜ਼ਮ
- ਮੁਲਜ਼ਮਾਂ ਖਿਲਾਫ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਪਹਿਲਾ ਹੀ ਦਰਜ ਹਨ 04 ਮੁਕੱਦਮੇ
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਾਦਿਕ ਵੱਲੋਂ ਕਾਰਵਾਈ ਕਰਦਿਆਂ 02 ਨਸ਼ਾ ਤਸਕਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। Faridkot Crime News
ਇਹ ਵੀ ਪੜ੍ਹੋ: Indian Railways News: ਰੇਲ ਯਾਤਰੀਆਂ ਨੂੰ ਖੁਸ਼ਖਬਰੀ, ਰੇਲਵੇ ਨੇ ਲਿਆ ਇਹ ਅਹਿਮ ਫੈਸਲਾ
ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਉਰਫ ਕਰਮਾ ਅਤੇ ਅਮਨਦੀਪ ਸਿੰਘ ਵਜੋਂ ਹੋਈ ਹੈ। ਇਹ ਦੋਵੇ ਮੁਲਜ਼ਮ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਟੀਮ ਵੱਲੋਂ ਮੁਲਜ਼ਮ ਦਾ ਬਿਨਾ ਨੰਬਰੀ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਨਵਦੀਪ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਪੁਲਿਸ ਪਾਰਟੀ ਸਮੇਤ ਨਾਕਾਬੰਦੀ ’ਤੇ ਫਿਰੋਜ਼ਪੁਰ ਰੋਡ-ਸਾਧੂਵਾਲਾ ਰੋਡ ਮੌਜੂਦ ਸੀ ਤਾਂ ਵਕਤ ਕਰੀਬ ਰਾਤ 10 ਵਜੇ ਇਹ ਮੁਲਜ਼ਮ ਮੋਟਰਸਾਈਕਲ ’ਤੇ ਫਿਰੋਜ਼ਪੁਰ ਸਾਈਡ ਤੋਂ ਸਾਦਿਕ ਵੱਲ ਨੂੰ ਆ ਰਹੇ ਸੀ, ਜਦੋ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਮੋਟਰਸਾਈਕਲ ਤੇਜ਼ ਹੋਣ ਕਾਰਨ ਪਾਣੀ ਵਾਲੇ ਨਾਲੇ ਵਿੱਚ ਜਾ ਟਕਰਾਇਆ, ਜਿਸ ਉਪਰੰਤ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਅਮਨਦੀਪ ਸਿੰਘ ਕੋਲੋਂ 205 ਗ੍ਰਾਮ ਹੈਰੋਇਨ ਬਰਾਮਦ ਹੋਈ। Faridkot Crime News
ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 92 ਦਰਜ ਕੀਤਾ ਗਿਆ ਹੈ। ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ।