ਸਾਡੇ ਨਾਲ ਸ਼ਾਮਲ

Follow us

33 C
Chandigarh
Wednesday, March 11, 2026
More
    Home Breaking News Punjab Crime ...

    Punjab Crime News: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਕਾਬੂ

    Punjab Crime News
    ਫਰੀਦਕੋਟ : ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ।

    1 ਨਜਾਇਜ਼ ਪਿਸਟਲ ਤੇ 2 ਰੌਂਦ ਵੀ ਕੀਤੇ ਬਰਾਮਦ

    Punjab Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫਰੀਦਕੋਟ ਰਹਿਨੁਮਾਈ ਅਤੇ ਡੀਐਸਪੀ ਅਵਤਾਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 2 ਵਿਅਕਤੀਆਂ ਨੂੰ 1 ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਗੋਰਾ ਅਤੇ ਸੂਜਲ ਪੁੱਤਰ ਵਿਜੇ ਕੁਮਾਰ ਵਜੋ ਹੋਈ ਹੈ, ਜੋ ਕਿ ਫਾਜ਼ਿਲਕਾ ਜ਼ਿਲ੍ਹਾ ਦੇ ਜਲਾਲਾਬਾਦ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀ ਕੋਲੋਂ ਮੌਜ਼ੂਦ ਬਿਨਾ ਨੰਬਰੀ ਸਪਲੈਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

    ਇਹ ਵੀ ਪੜ੍ਹੋ: LPG Gas Shortage: ਦਿੱਲੀ ਹਾਈ ਕੋਰਟ ਦੇ ਵਕੀਲਾਂ ਦੀ ਕੰਟੀਨ ’ਚ ਐਲਪੀਜੀ ਗੈਸ ਖਤਮ, ਨਹੀਂ ਬਣ ਸਕਿਆ ਖਾਣਾ

    ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਗੋਰਾ ਅਤੇ ਸੂਜਲ ਨੂੰ ਕੋਟਕਪੂਰਾ ਮੁਕਤਸਰ ਰੋਡ ਟੀ ਪੁਆਇੰਟ ਪਿੰਡ ਵਾਦਰ ਜਟਾਣਾ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 1 ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਦ ਬਰਾਮਦ ਕੀਤੇ ਗਏ ਹਨ।

    ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਗ੍ਰਿਫ਼ਤਾਰ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨਜਾਇਜ਼ ਅਸਲਾ ਸਪਲਾਈ ਚੇਨ ਨਾਲ ਸੰਬੰਧਿਤ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 62 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। Punjab Crime News