Faridkot News: ਫ਼ਰੀਦਕੋਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਰ ਸਮੇਤ ਕਾਬੂ

Faridkot News
Faridkot News: ਫ਼ਰੀਦਕੋਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਕਾਰ ਸਮੇਤ ਕਾਬੂ

ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਸੰਗੀਨ ਜੁਰਮਾ ਤਹਿਤ ਦਰਜ ਸਨ 2 ਮੁਕੱਦਮੇ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਨਸ਼ਾ ਤਸਕਰਾ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਸੀ.ਆਈ.ਏ ਫਰੀਦਕੋਟ ਵੱਲੋਂ 310 ਗ੍ਰਾਮ ਹੈਰੋਇਨ ਸਮੇਤ 04 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਚਰਨਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਚੈਕਿੰਗ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋਂ ਕੋਟਕਪੂਰਾ ਬਾਈਪਾਸ ’ਤੇ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਾਰਕ ਦੇ ਨੇੜੇ ਪੁੱਜੀ ਤਾਂ ਪਾਰਕ ਦੀ ਵਾੜ ਕੋਲ ਇੱਕ ਕਾਰ ਵੈਨਟੋ ਜਿਸ ਵਿੱਚ 04 ਨੌਜਵਾਨ ਬੈਠੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ: Crime News: ਪੁਲਿਸ ਵੱਲੋਂ ਪੇਸ਼ੇਵਰ ਮੁਜ਼ਰਮ 2 ਨਜਾਇਜ਼ ਪਿਸਟਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ

ਜਿਸ ’ਤੇ ਪੁਲਿਸ ਪਾਰਟੀ ਵੱਲੋ ਸ਼ੱਕ ਦੇ ਅਧਾਰ ’ਤੇ ਕਾਰ ਵਿੱਚ ਸਵਾਰ ਨੌਜਵਾਨਾਂ ਦਾ ਨਾਂਅ ਪਤਾ ਪੁੱਛਿਆ ਤਾਂ ਕਾਰ ਚਾਲਕ ਨੇ ਆਪਣਾ ਨਾਂਅ ਜਗਮੀਤ ਸਿੰਘ ਉਰਫ ਸਨੀ ਪੁੱਤਰ ਦਰਸ਼ਨ ਸਿੰਘ ਵਾਸੀ ਜਤਿੰਦਰ ਚੌਕ, ਰਾਜਪੂਤ ਮੁਹੱਲਾ, ਫਰੀਦਕੋਟ, ਕੰਡਕਟਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਂਅ ਸੰਦੀਪ ਸਿੰਘ ਉਰਫ ਸਨੀ ਪੁੱਤਰ ਸੁਖਦੇਵ ਸਿੰਘ ਵਾਸੀ ਬਾਜੀਗਰ ਬਸਤੀ, ਫਰੀਦਕੋਟ, ਡਰਾਇਵਰ ਸੀਟ ਦੇ ਪਿਛਲੇ ਪਾਸੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਮਹਿਕਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਡੋਹਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ ਅਤੇ ਉਸਦੇ ਨਾਲ ਸੀਟ ’ਤੇ ਬੈਠੇ ਨੌਜਵਾਨ ਨੇ ਆਪਣਾ ਨਾਂਅ ਹਰਜੀਤ ਸਿੰਘ ਉਰਫ ਜੀਤਾ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਡੋਹਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ। Faridkot News

Faridkot News
Faridkot News: ਫ਼ਰੀਦਕੋਟ ਪੁਲਿਸ ਵੱਲੋਂ ਚਾਰ ਮੁਲਜ਼ਮ ਕਾਰ ਸਮੇਤ ਕਾਬੂ

ਜਿਸ ਉਪਰੰਤ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਮੌਕਾ ਪਰ ਪੁੱਜੇ। ਜਿਸ ਉਪਰੰਤ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਦੀਆਂ ਹਦਾਇਤਾ ਮੁਤਾਬਿਕ ਜਦੋਂ ਇਹਨਾਂ ਦੀ ਤਲਾਸ਼ੀ ਲਈ ਤਾਂ ਸੰਦੀਪ ਸਿੰਘ ਉਰਫ ਸਨੀ ਕੋਲੋਂ  26 ਗ੍ਰਾਮ ਹੈਰੋਇਨ, ਮਹਿਕਦੀਪ ਸਿੰਘ ਉਕਤ ਪਾਸੋ 284 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਕਾਰ ਦੀ ਤਲਾਸ਼ੀ ਦੌਰਾਨ ਗੇਅਰ ਬੌਕਸ ਕੋਲ ਇੱਕ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ।

ਇਸ ਤੋਂ ਇਲਾਵਾ ਕਾਰ ਨੰਬਰੀ HR-51-AR-0101 ਨੂੰ ਵੀ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਨੰਬਰ 168 ਅ/ਧ 21(ਸੀ) ਐਨ.ਡੀ.ਪੀ.ਐਸ ਐਕਟ ਦਰਜ ਕਰਕੇ ਉਕਤਾਨ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾ ਵੀ ਉਕਤ ਮੁਕੱਦਮਿਆ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾ ਰਹੀ ਹੈ।