Crime News: ਫਰੀਦਕੋਟ ਪੁਲਿਸ ਨੇ ਚਾਰ ਬਦਮਾਸ਼ ਹਥਿਆਰਾਂ ਸਮੇਤ ਕੀਤੇ ਕਾਬੂ

Crime News
Crime News: ਫਰੀਦਕੋਟ ਪੁਲਿਸ ਨੇ ਚਾਰ ਬਦਮਾਸ਼ ਹਥਿਆਰਾਂ ਸਮੇਤ ਕੀਤੇ ਕਾਬੂ

Crime News: ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ’ਚ ਸਨ ਮੁਲਜ਼ਮ | Crime News

ਫ਼ਰੀਦਕੋਟ ( ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੰਗਠਿਤ ਅਪਰਾਧ ਕਰਨ ਵਾਲੇ ਗਿਰੋਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤੇ ਤਹਿਤ ਲਗਾਤਾਰ ਅਜਿਹੇ ਅਪਰਾਧਿਕ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਫਰੀਦਕੋਟ ਪੁਲਿਸ ਵੱਲੋਂ  ਜਸਮੀਤ ਸਿੰਘ ਸਾਹੀਵਾਲ ਐਸ.ਪੀ(ਇੰਨਵੈਸਟੀਗੇਸ਼ਨ), ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੁਖਦੀਪ ਸਿੰਘ ਡੀ.ਐਸ.ਪੀ, ਜੈਤੋ ਦੀਆਂ ਹਦਾਇਤਾਂ ਮੁਤਾਬਿਕ ਸੰਗਠਿਤ ਅਪਰਾਧ ਵਿੱਚ ਸ਼ਾਮਿਲ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। Crime News

ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਸੀ.ਆਈ.ਏ ਸਟਾਫ ਜੈਤੋ ਦੇ ਕਰਮਚਾਰੀਆਂ ਨਾਲ ਮਾੜੇ ਅਨਸਰਾਂ ਖਿਲਾਫ ਵਿੱਢੀ ਸਪੈਸ਼ਲ ਮੁਹਿੰਮ ਦੇ ਸਬੰਧ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਪੁਲ ਸੂਅ ਜੈਤੋ ਕੋਟਕਪੂਰਾ ਰੋਡ ਵਿਖੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਸੰਦੀਪ ਸਿੰਘ ਉਰਫ ਅਰਸ਼ ਪੁੱਤਰ ਇਕਬਾਲ ਸਿੰਘ, ਦਵਿੰਦਰ ਸਿੰਘ ਉਰਫ ਕਾਲੀ ਪੁੱਤਰ ਬਲਤੇਜ ਸਿੰਘ, ਧਰਮਿੰਦਰ ਸਿੰਘ ਉਰਫ ਭਿੰਦਰ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਕੋਟਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਇੰਦਰਜੀਤ ਸਿੰਘ ਉਰਫ ਤੋਤੀ ਪੁੱਤਰ ਜੋਗਿੰਦਰ ਸਿੰਘ ਵਾਸੀ ਗੁੰਮਟੀ ਖੁਰਦ ਸੇਵੇਵਾਲਾ, ਜਿਲ੍ਹਾ ਫਰੀਦਕੋਟ ਰਲ ਕੇ ਸ਼ਹਿਰ ਜੈਤੋ ਅਤੇ ਆਸਪਾਸ ਦੇ ਏਰੀਆਂ ਵਿੱਚ ਗਰੁੱਪ ਬਣਾਇਆ ਹੋਇਆ ਹੈ, ਜੋ ਗੈਰਕਾਨੂੰਨੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। Crime News

ਇਹ ਵੀ ਪੜ੍ਹੋ: Haryana Border Seal: ਮਹਾਂਪੰਚਾਇਤ ’ਚ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਬਾਰਡਰ ’ਤੇ ਪੱਥਰ ਲਾ ਕੇ ਰੋਕਿਆ

ਉਹ ਜੈਲਦਾਰ ਯਾਦੀ ਦੇ ਪੰਪ ਦੇ ਸਾਹਮਣੇ ਇੱਟਾਂ ਦੇ ਭੱਠੇ ’ਤੇ ਬੈਠੇ ਹਨ ਅਤੇ ਕਿਸੇ ਸੰਗਠਿਤ ਅਪਰਾਧ ਕਰਨ ਦੀ ਤਾਕ ਵਿੱਚ ਹਨ। ਜੋ ਕਿਸੇ ਵੀ ਕਿਸਮ ਦੇ ਨਸ਼ੀਲੇ ਪਦਾਰਥ ਜਾਂ ਹਥਿਆਰਾਂ ਦੀ ਤਸਕਰੀ ਨੂੰ ਅੰਜਾਮ ਦੇ ਸਕਦੇ ਹਨ। ਜਿਸ ’ਤੇ ਮੁਕੱਦਮਾ ਨੰਬਰ 134 ਅ/ਧ 111/111(2) ਬੀ.ਐਨ.ਐਸ 25/27/54/59 ਅਸਲਾ ਐਕਟ ਥਾਣਾ ਜੈਤੋ ਦਰਜ ਰਜਿਸਟਰ ਕੀਤਾ ਗਿਆ ਅਤੇ ਦੌਰਾਨੇ ਤਫਤੀਸ਼ ਉਕਤਾਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਇੰਦਰਜੀਤ ਸਿੰਘ ਉਰਫ ਤੋਤੀ ਕੋਲੋਂ ਇੱਕ ਕੁਹਾੜੀ, ਧਰਮਿੰਦਰ ਸਿੰਘ ਕੋਲੋਂ ਇੱਕ ਗਰਾਰੀ ਬਰਾਮਦ ਕੀਤੀ ਗਈ ਹੈ। ਮੁਕੱਦਮੇ ਦੀ ਤਫੀਤਸ਼ ਜਾਰੀ ਹੈ। ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਤਲ ਦੀ ਕੋਸ਼ਿਸ਼, ਖੋਹ, ਲੜਾਈ-ਝਗੜੇ, ਸ਼ਰਾਬ ਦੀ ਤਸਕਰੀ ਅਤੇ ਐਨ.ਡੀ.ਪੀ.ਐਸ ਐਕਟ ਹੇਠ ਲਿਖੇ ਮੁਕੱਦਮੇ ਦਰਜ ਹਨ।