ਸਾਡੇ ਨਾਲ ਸ਼ਾਮਲ

Follow us

27.2 C
Chandigarh
Wednesday, March 18, 2026
More
    Home Breaking News Robbery Gang ...

    Robbery Gang Busted: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼

    Robbery Gang Busted
    Robbery Gang Busted: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼

    ਤੇਜ਼ਧਾਰ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

    Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਡੀਐਸਪੀ ਸੰਜੀਵ ਕੁਮਾਰ (ਸ.ਡ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

    ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਿਤ ਹਨ, ਜਦੋਂਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ ਕੋਟਕਪੂਰਾ ਦੇ ਸਾਂਤੀ ਵਣ ਨਜ਼ਦੀਕ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ ਮੌਕੇ ’ਤੇ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ 14 ਮਾਰਚ ਨੂੰ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਤੀਆਂ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿਦਿਆਂ ਅਤੇ ਸੜਕ ਪਰ ਜਾਂਦੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਦੇ ਹਨ ਅਤੇ ਜੋ ਫ਼ਰੀਦਕੋਟ ਰੋਡ ਓਵਰ ਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਕੋਲ ਲੁਕ-ਛਿਪ ਕੇ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।

    ਇਹ ਵੀ ਪੜ੍ਹੋ: Bomb Threat: ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

    ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਹਨਾਂ ਕੋੋਲੋਂ ਪੁਲਿਸ ਪਾਰਟੀ ਵੱਲੋਂ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾਂ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। Robbery Gang Busted

    ਦੱਸਣਯੋਗ ਹੈ ਕਿ ਜਦੋਂ ਇਨ੍ਹਾਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ’ਚ ਸ਼ਾਮਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 8 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ 2 ਵਿਅਕਤੀਆਂ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 04 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।