ਸਾਡੇ ਨਾਲ ਸ਼ਾਮਲ

Follow us

13.2 C
Chandigarh
Saturday, January 17, 2026
More
    Home Breaking News Punjab Crime ...

    Punjab Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ

    Punjab Crime News
    Punjab Crime News: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ

    2 ਮੋਟਰਸਾਈਕਲ,1 ਮੋਬਾਇਲ ਫੋਨ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ

    Punjab Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਜੀ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਕਦਮ ਹੋਰ ਵਧਾਉਦੇ ਹੋਏ ਫ਼ਰੀਦਕੋਟ ਪੁਲਿਸ ਵੱਲੋਂ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਦੇ 03 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ (ਸ.ਡ) ਫਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸਾ, ਹਰਮਨ ਸਿੰਘ ਅਤੇ ਅਮਨਦੀਪ ਵਜੋ ਹੋਈ ਹੈ। ਇਹ ਸਾਰੇ ਵਿਅਕਤੀ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਨਾਲ ਹਨ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਪਾਸੋ 02 ਮੋਟਰਸਾਈਕਲ ਅਤੇ 01 ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ।

    ਇਹ ਵੀ ਪੜ੍ਹੋ: Punjab Murder News: ਪਿੰਡ ਕਰਹਾਲੀ ਸਾਹਿਬ ’ਚ ਨੌਜਵਾਨ ਦਾ ਕਤਲ

    ਕਾਰਵਾਈ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ:ਥ ਸੁਖਵਿੰਦਰ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਨੂੰ ਇਤਲਾਹ ਮਿਲੀ ਕਿ ਉਕਤ ਗਿਰੋਹ ਵਿੱਚ ਸ਼ਾਮਲ ਵਿਅਕਤੀ ਪੁੱਲ ਸੇਮਨਾਲਾ ਪਿੰਡ ਝਾੜੀਵਾਲਾ ਵਿਖੇ ਮੋਟਰਸਾਈਕਲ ਤੇ ਸਵਾਰ ਹੋ ਕੇ ਲੁੱਟ-ਖੋਹ ਕਰਨ ਦੀ ਤਾਘ ਵਿੱਚ ਬੈਠੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਰੇਡ ਕੀਤੀ ਅਤੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮਕੱਦਮਾ ਨੰਬਰ 170 ਅ/ਧ 304,351(3) ਬੀ.ਐਨ.ਐਸ ਵਾਧਾ ਜੁਰਮ 317(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।  Punjab Crime News