
1 ਪਿਸਟਲ, ਜਿੰਦਾ ਕਾਰਤੂਸ ਅਤੇ ਤੇਜਧਾਰ ਹਥਿਆਰ ਕੀਤੇ ਬਾਰਮਦ
Faridkot Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਨੂੰ ਇੱਕ ਸੁਰੱਖਿਅਤ ਜ਼ਿਲ੍ਹਾ ਬਣਾਈ ਰੱਖਣ ਦੇ ਮਕਸਦ ਨਾਲ ਮਾੜੇ ਅਨਸਰਾਂ ਖਿਲਾਫ ਇੱਕ ਸਖਤ ਅਤੇ ਨਿਰਣਾਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਫ਼ਰੀਦਕੋਟ ਪੁਲਿਸ ਵੱਲੋਂ ਇੱਕ ਗਿਰੋਹ ਵਿੱਚ ਸ਼ਾਮਿਲ 4 ਵਿਅਕਤੀਆਂ ਨੂੰ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੀ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।
ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮਨੀ, ਸਰਬਜੀਤ ਸਿੰਘ ਉਰਫ ਬੱਬਲੂ, ਸਾਵਨ ਸਿੰਘ ਅਤੇ ਰਾਮੂ ਵਜੋਂ ਹੋਈ ਹੈ। ਇਹ ਸਾਰੇ ਮੁਲਜ਼ਮ ਫ਼ਰੀਦਕੋਟ ਸ਼ਹਿਰ ਨਾਲ ਸਬੰਧਿਤ ਹਨ। ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 01 ਦੇਸੀ ਪਿਸਟਲ, 02 ਜਿੰਦਾ ਕਾਰਤੂਸ, 01 ਖੰਡਾ, 01 ਕਾਪਾ ਅਤੇ 01 ਕ੍ਰਿਪਾਨ ਬਰਾਮਦ ਕੀਤੀ ਗਈ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਸ:ਥ ਇਕਬਾਲ ਚੰਦ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਉਪਰੋਕਤ ਮੁਲਜ਼ਮ ਤਲਵੰਡੀ ਫਾਟਕ ਦੇ ਥੱਲੇ ਬਣੇ ਅੰਡਰ ਬ੍ਰਿਜ ਹੇਠ ਬੈਠ ਕੇ ਕਿਸ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ।

ਇਹ ਵੀ ਪੜ੍ਹੋ: Weather Punjab: ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
ਜਿਸ ’ਤੇ ਉਨ੍ਹਾਂ ਵੱਲੋਂ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਸਾਰੇ ਮੁਲਜ਼ਮਾਂ ਨੂੰ 01 ਦੇਸੀ ਪਿਸਟਲ, 02 ਕਾਰਤੂਸ, 01 ਖੰਡਾ, 01 ਕਾਪਾ ਅਤੇ 01 ਕ੍ਰਿਪਾਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਕੱਦਮਾ ਨੰਬਰ 365 ਅਧੀਨ ਧਾਰਾ 111(2) ਬੀ.ਐਨ.ਐਸ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਵਿਅਕਤੀਆਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਚੋਰੀ ਦੀਆਂ ਧਾਰਾਵਾ ਤਹਿਤ ਪਹਿਲਾ ਵੀ 06 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। Faridkot Police