Faridkot News: ਫਰੀਦਕੋਟ ਪੁਲਿਸ ਵੱਲੋਂ ਲੋਕਾਂ ਨੂੰ ਪਰਾਲੀ ਜਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ

Faridkot News
Faridkot News: ਫਰੀਦਕੋਟ ਪੁਲਿਸ ਵੱਲੋਂ ਲੋਕਾਂ ਨੂੰ ਪਰਾਲੀ ਜਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ

ਫਰੀਦਕੋਟ ਪੁਲਿਸ ਵੱਲੋਂ ਝੋਨੇ ਦੀ ਪਰਾਲੀ ਜਲਾਉਣ ਦੀਆਂ ਘਟਨਾਵਾਂ ਉੱਪਰ ਕਾਬੂ ਪਾਉਣ ਲਈ ਲਗਾਤਾਰ ਚੁੱਕੇ ਜਾ ਰਹੇ ਹਨ ਸਰਗਰਮ ਕਦਮ | Faridkot News

ਹੁਣ ਤੱਕ 149 ਮਾਮਲਿਆਂ ਵਿੱਚ ਕੀਤੇ ਜਾ ਚੁੱਕੇ ਹਨ ਮੁਕੱਦਮੇ ਦਰਜ

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਜਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਉਣ ਲਈ ਲਗਾਤਾਰ ਸਰਗਰਮ ਕਦਮ ਚੁੱਕੇ ਜਾ ਰਹੇ ਹਨ। ਇਸ ਮੁਹਿੰਮ ਵਿੱਚ ਡਰੋਨ ਕੈਮਰਿਆਂ ਦੀ ਵਰਤੋਂ ਕਰਕੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾ ਉੱਪਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਰਾਲੀ ਨੂੰ ਅੱਗ ਲੱਗਣ ਸਬੰਧੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਹੁਣ ਤੱਕ 149 ਮਾਮਲਿਆਂ ਵਿੱਚ ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਜੁਰਮਾਨੇ ਵੀ ਲਗਾਏ ਗਏ ਹਨ।

ਇਹ ਵੀ ਪੜ੍ਹੋ: Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਆਈ ਭਾਰੀ ਗਿਰਾਵਟ, ਐਮਸੀਐਕਸ ’ਤੇ ਐਨੇ ਡਿੱਗੇ ਸੋਨੇ-ਚਾਂਦੀ …

ਪਰਾਲੀ ਜਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਰੀਦਕੋਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਏਰੀਆਂ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। 18 ਪੁਲਿਸ ਪੈਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰ ਰਹੀਆਂ ਹਨ, ਜੋ ਹਰ ਤਰ੍ਹਾਂ ਦੀ ਘਟਨਾ ਨੂੰ ਵੇਖਦੇ ਹੋਏ ਤੁਰੰਤ ਕਾਰਵਾਈ ਕਰ ਰਹੀਆਂ ਹਨ। ਇਨ੍ਹਾਂ ਉਪਾਇਆਂ ਦੇ ਨਾਲ, ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਣ ਵਾਲੇ ਵਾਤਾਵਰਣ ਅਤੇ ਸਿਹਤ ਸਬੰਧੀ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। Faridkot News

ਡਰੋਨ ਕੈਮਰਿਆਂ ਦੀ ਵਰਤੋਂ ਕਰਕੇ ਰੱਖੀ ਜਾ ਰਹੀ ਨਜ਼ਰ

ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡਾ ਉਦੇਸ਼ ਸਿਰਫ ਪਰਾਲੀ ਸਾੜਨ ਵਾਲਿਆਂ ਨੂੰ ਸਜ਼ਾ ਦੇਣਾ ਨਹੀਂ, ਸਗੋਂ ਲੋਕਾਂ ਨੂੰ ਸਮਝਾਉਣਾ ਹੈ ਕਿ ਇਸਦੇ ਨੁਕਸਾਨ ਕੀ ਹਨ। ਸਾਨੂੰ ਯਕੀਨ ਹੈ ਕਿ ਜੇਕਰ ਲੋਕ ਪਰਾਲੀ ਨਾ ਸਾੜਨ ਦੇ ਵਿਕਲਪਾਂ ਵੱਲ ਧਿਆਨ ਦੇਣਗੇ, ਤਾਂ ਸਾਡੇ ਵਾਤਾਵਰਣ ਅਤੇ ਸਿਹਤ ਦੋਵੇਂ ਦੀ ਸੁਰੱਖਿਆ ਹੋਵੇਗੀ। ਉਹਨਾਂ ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ-ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। Faridkot News