Faridkot Drug News: ਫਰੀਦਕੋਟ ਪੁਲਿਸ ਵੱਲੋਂ 522 ਗ੍ਰਾਮ ਹੈਰੋਇਨ ਸਮੇਤ 02 ਨਸ਼ਾ ਤਸਕਰ ਕਾਬੂ

Faridkot Drug News
Faridkot Drug News: ਫਰੀਦਕੋਟ ਪੁਲਿਸ ਵੱਲੋਂ 522 ਗ੍ਰਾਮ ਹੈਰੋਇਨ ਸਮੇਤ 02 ਨਸ਼ਾ ਤਸਕਰ ਕਾਬੂ

ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਂਚ

Faridkot Drug News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫ਼ਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਇਸੇ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਥਾਣਾ ਸਾਦਿਕ ਵੱਲੋ 02 ਨਸ਼ਾ ਤਸਕਰਾ ਨੂੰ 522 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਦੋਵੇਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ 02 ਮੋਬਾਇਲ ਫੋਨ ਵੀ ਕਬਜ਼ੇ ਵਿੱਚ ਲਏ ਗਏ ਹਨ। ਜਾਣਕਾਰੀ ਮੁਤਾਬਿਕ ਥਾਣਾ ਸਾਦਿਕ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦਾਣਾ ਮੰਡੀ ਸਾਦਿਕ ਵਿਖੇ ਨੂੰ ਸ਼ਮਸ਼ੇਰ ਸਿੰਘ ਅਤੇ ਗਗਨਦੀਪ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਦੀ ਮੌਜੂਦਗੀ ਵਿੱਚ ਤਲਾਸ਼ੀ ਕੀਤੀ ਤਾਂ ਮੁਲਜ਼ਮ ਸ਼ਮਸ਼ੇਰ ਸਿੰਘ ਕੋਲੋਂ 258 ਗ੍ਰਾਮ ਹੈਰੋਇਨ ਅਤੇ ਮੁਲਜ਼ਮ ਗਗਨਦੀਪ ਸਿੰਘ ਕੋਲੋਂ 264 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Faridkot Drug News
ਫਰੀਦਕੋਟ: ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ।

ਇਹ ਵੀ ਪੜ੍ਹੋ: Delhi Heavy Rain: ਦਿੱਲੀ ’ਚ ਭਾਰੀ ਮੀਂਹ, ਇੰਡੀਗੋ ਨੇ ਉਡਾਣਾਂ ਕੀਤੀਆਂ ਮੁਅੱਤਲ

ਇਸ ਸਬੰਧੀ ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 89 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਗ੍ਰਿਫ਼ਤਾਰ ਵਿਅਕਤੀਆਂ ਗਗਨਦੀਪ ਸਿੰਘ ਦੇ ਖਿਲਾਫ ਪਹਿਲਾ ਵੀ ਚੋਰੀ ਅਤੇ ਹੋਰ ਸੰਗੀਨ ਧਰਾਵਾਂ ਤਹਿਤ ਮੁਕੱਦਮਾ ਦਰਜ ਹੈ, ਹੁਣ ਫਰੀਦਕੋਟ ਪੁਲਿਸ ਵੱਲੋਂ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗ੍ਹਾ ਤੋਂ ਨਸ਼ੇ ਦੀ ਖੇਪ ਨੂੰ ਲੈ ਕੇ ਆਉਦੇ ਸੀ ਤੇ ਕਿੱਥੇ-ਕਿੱਥੇ ਇਹਨਾ ਵੱਲੋ ਇਸ ਨੂੰ ਸਪਲਾਈ ਕੀਤਾ ਜਾਣਾ ਸੀ। Faridkot Drug News