ਐਨ.ਡੀ.ਪੀ.ਐਸ ਐਕਟ ਤਹਿਤ ਬਰਾਮਦਗੀ ਤੇ ਨਸ਼ੀਲੇ ਪਦਾਰਥਾਂ ਦਾ ਨਸ਼ਟ ਸਾਡੇ ਸੰਕਲਪ ਦਾ ਹਿੱਸਾ ਹੈ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ 04 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 85 ਮੁਕੱਦਮੇ ਦਰਦ ਕਰਕੇ 117 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab News: ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲੇ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ
ਇਸੇ ਲੜੀ ਤਹਿਤ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਰੀਦਕੋਟ ਦੀ ਨਿਗਰਾਨੀ ਹੇਠ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ ਐਨ.ਡੀ.ਪੀ.ਐਸ ਐਕਟ ਦੇ ਕੁੱਲ 56 ਕੇਸਾਂ ਦਾ ਮਾਲ ਮੁਕੱਦਮਾ ਤਲਫ਼ ਕਰਵਾਇਆ ਗਿਆ ਹੈ। ਜਿਸ ਵਿੱਚ 2.131 ਕਿਲੋਗ੍ਰਾਮ 134 ਮਿਲੀਗ੍ਰਾਮ ਹੈਰੋਇਨ, 78 ਕਿਲੋ 900 ਗ੍ਰਾਮ ਪੋਸਤ, 33732 ਨਸ਼ੀਲੀਆਂ ਗੋਲੀਆਂ, 16 ਕਿਲੋ 300 ਗ੍ਰਾਮ ਪੋਸਤ ਦੇ ਰਹੇ ਬੂਟੇ, 14 ਕਿਲੋ 800 ਗ੍ਰਾਮ ਗਾਜਾਂ ਅਤੇ 05 ਗ੍ਰਾਮ ਆਈਮ ਸ਼ਾਮਿਲ ਹੈ।
ਪਿਛਲੇ 4 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦੇ ਹੋਏ 85 ਮੁਕੱਦਮੇ ਦਰਜ ਕਰਕੇ 117 ਦੋਸ਼ੀ ਕੀਤੇ ਗਏ ਹਨ ਕਾਬੂ
ਇਸ ਸਬੰਧੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਕਾਫੀ ਜਿਆਦਾ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆਂ ਦੀਆਂ ਜਾਇਦਾਤਾਂ ਦੀ ਨਿਸ਼ਾਨਦੇਹੀ ਕਰਕੇ ਉਹਨਾਂ ਨੂੰ ਫਰੀਜ਼ ਕਰਨ ਸਬੰਧੀ ਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣ ਲਈ ਮੀਟਿੰਗਾ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ। Faridkot News