Punjab Police: ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ
Punjab Police: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਗਣਤੰਤਰ ਦਿਵਸ 2025 ਦੇ ਮੱਦੇਨਜ਼ਰ, ਸ਼ਰਾਰਤੀ ਅਨਸਰਾਂ ਖਿਲਾਫ ਚੱਲ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿੱਚ ਇੱਕ ਖਾਸ ਕਾਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਆਪਰੇਸ਼ਨ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (DGP), ਕਾਨੂੰਨ ਅਤੇ ਵਿਵਸਥਾ, ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦੁਪਹਿਰ 01 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਐਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: Punjab Vigilance Bureau: ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਟੀਮਾਂ ਨੂੰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਹਰ ਰੇਲਵੇ ਸਟੇਸ਼ਨ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਦੌਰਾਨ ਡਰੋਨ ਕੈਮਰਿਆਂ ਰਾਹੀ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਤਲਾਸ਼ੀ ਦੌਰਾਨ ਹਰ ਵਿਅਕਤੀ ਨਾਲ ਵਧੀਆਂ ਅਤੇ ਸਹਿਜ ਸੁਭਾਵ ਨਾਲ ਪੇਸ਼ ਆਉਣ।”
ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਡਰੋਨ ਕੈਮਰਿਆਂ ਰਾਹੀ ਰੱਖੀ ਜਾ ਰਹੀ ਹੈ ਨਜ਼ਰ
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 46 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਗਈ। ਇਸ ਆਪਰੇਸ਼ਨ ਦੌਰਾਨ ਰੇਲਵੇ ਸਟੇਸ਼ਨਾਂ ‘ਤੇ 66 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ 38 ਵਾਹਨਾਂ ਦੀ, ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ। Punjab Police