ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਇਮਾਰਤਾਂ ਢਾਹੀਆਂ
Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਸਿਟੀ ਫਰੀਦਕੋਟ ਅੰਦਰ ਆਉਂਦੀ ਬਾਜੀਗਰ ਬਸਤੀ ਦੇ ਵਿਅਕਤੀ ਪਰਗਟ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।
ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸ਼੍ਰੀ ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਾਦਿਕ, ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ ਸਮੇਤ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਮੌਕੇ ’ਤੇ ਮੌਜੂਦ ਸਨ। ਜਿਸ ਦੌਰਾਨ ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਮਿਲ ਕੇ ਕੰਮ ਕਰੇ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਸਖਤ ਰੁਖ ਅਪਣਾਇਆ ਗਿਆ ਹੈ ਤਾਂ ਜੋ ਇਸ ਨੂੰ ਜੜ੍ਹ ਤੋ ਖਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: Manoj Kumar: ਮਨੋਜ ਕੁਮਾਰ ਭਾਰਤੀ ਸਿਨੇਮਾ ਦੇ ਸੱਚੇ ਪ੍ਰਤੀਕ, ਪ੍ਰਧਾਨ ਮੰਤਰੀ ਮੋਦੀ ਦਾ ਮਰਹੂਮ ਅਦਾਕਾਰ ਦੀ ਪਤਨੀ ਨੂੰ ਪ…
ਇਸ ਮੌਕੇ ਕਾਰਜ ਸਾਧਕ ਅਫਸਰ ਸ੍ਰੀ ਅੰਮ੍ਰਿਤ ਲਾਲ ਨੇ ਦੱਸਿਆ ਕਿ ਇਹ ਇਮਾਰਤ ਪਰਗਟ ਸਿੰਘ ਵੱਲੋਂ ਉਸਾਰੀ ਗਈ ਸੀ। ਇਹਨਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜਰ ਕਾਰਵਾਈ ਕੀਤੀ ਗਈ ਹੈ ਅਤੇ ਇਸ ਦੇ ਉੱਪਰ ਨਸ਼ੇ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਤਹਿਤ 04 ਮੁਕੱਦਮੇ ਪਹਿਲਾਂ ਤੋਂ ਹੀ ਦਰਜ ਹਨ। ਇਸ ਮੌਕੇ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਏਗਾ।

ਇਸਦੇ ਨਾਲ ਹੀ ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਾਰਚ ਮਹੀਨੇ ਦੌਰਾਨ 121 ਮੁਕੱਦਮੇ ਦਰਜ ਕਰਕੇ 310 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾਂ ਵਿੱਚ ਨਸ਼ੇ ਦੀ ਤਸਕਰੀ ਨਾਲ ਜੁੜੀਆਂ 25 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 04 ਕਰੋੜ 33 ਲੱਖ ਤੋਂ ਜ਼ਿਆਦਾ ਕੀਮਤ ਦੀ ਜਾਇਦਾਤ ਮਹਿਜ ਪਿਛਲੇ 08 ਮਹੀਨਿਆਂ ਅੰਦਰ ਹੀ ਫਰੀਜ ਕਰਵਾਈ ਗਈ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Yudh Nashe Virudh
ਇਸ ਮੌਕੇ ਸ੍ਰੀ ਬਲਜੀਤ ਸਿੰਘ ਐਸ.ਪੀ (ਸਥਾਨਿਕ) ਫਰੀਦਕੋਟ, ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ, ਰਾਜ ਕੁਮਾਰ ਡੀ.ਐਸ.ਪੀ(ਐਫ ਐਡ ਐਚ) ਫਰੀਦਕੋਟ, ਇੰਸਪੈਕਟਰ ਜਗਤਾਰ ਸਿੰਘ ਐਸ.ਐਚ.ਓ ਥਾਣਾ ਸਿਟੀ ਫਰੀਦਕੋਟ ਅਤੇ ਐਸ.ਆਈ ਹਰਦੇਵ ਸਿੰਘ ਐਸ.ਐਚ.ਓ ਥਾਣਾ ਸਿਟੀ-2 ਫਰੀਦਕੋਟ ਵੀ ਹਾਜ਼ਰ ਸਨ। ਪਰਗਟ ਸਿੰਘ ਉਰਫ ਲਵਲੀ ਪੁੱਤਰ ਗੋਰਾ ਸਿੰਘ ਵਾਸੀ ਬੈਂਕ ਸਾਈਡ ਗੁਰਦੁਆਰਾ ਸਾਹਿਬ, ਨੇੜੇ ਸਰਕਾਰੀ ਪ੍ਰਇਮਰੀ ਸਕੂਲ, ਬਾਜੀਗਰ ਬਸਤੀ, ਫਰੀਦਕੋਟ ਦੇ ਖਿਲਾਫ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਸਨ। ਇਸ ਮੌਕੇ ਸਥਾਨਿਕ ਮੁਹੱਲਾ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਬਹੁਤ ਸ਼ਲਾਘਾਪੂਰਨ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪਲਿਸ ਦੇ ਅਧਿਕਾਰੀਆਂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ।