ਸਾਡੇ ਨਾਲ ਸ਼ਾਮਲ

Follow us

14.5 C
Chandigarh
Sunday, February 8, 2026
More
    Home ਦੇਸ਼ ਗੋਲੀਆਂ ਲੱਗਣ ਨ...

    ਗੋਲੀਆਂ ਲੱਗਣ ਨਾਲ ਜ਼ਖਮੀਆਂ ਨੂੰ ਕੀਤਾ ਫਰੀਦਕੋਟ ਰੈਫਰ

    firing | ਮੋਟਰਸਾਈਕਲ ਸਵਾਰਾਂ ਨੇ ਕੀਤੀ ਸੀ ਘਰ ‘ਤੇ ਫਾਇਰਿੰਗ

    ਮੋਗਾ। ਪੰਜਾਬ ‘ਚ ਸ਼ਰੇਆਮ ਫਾਇਰਿੰਗ ਹੋਣ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ ਦੇ ਪਿੰਡ ਮਾੜੀ ਮੁਸਤਫਾ ਦਾ ਸਾਹਮਣੇ ਆਇਆ ਹੈ, ਜਿਥੇ ਬੀਤੀ ਸ਼ਾਮ 3 ਮੋਟਰਸਾਈਕਲ ਸਵਾਰਾਂ ਨੇ ਇਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਦੇ ਹੋਏ ਘਰ ਦੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। 3 ਗੋਲੀਆਂ ਲੱਗਣ ਕਾਰਨ ਨੌਜਵਾਨ ਚਮਕੌਰ ਸਿੰਘ ਅਤੇ 2 ਗੋਲੀਆਂ ਲੱਗਣ ਕਾਰਨ ਕੁਲਵਿੰਦਰ ਕੌਰ ਪਤਨੀ ਗੁਰਜੰਟ ਸਿੰਘ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮੋਗਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਤ ਨਾਜ਼ੁਕ ਹੋਣ ਕਾਰਨ ਦੋਵਾਂ ਨੂੰ ਅੱਜ ਮੋਗਾ ਤੋਂ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਫਰੀਦਕੋਟ ਦੇ ਡਾਕਟਰਾਂ ਨੇ ਦੱਸਿਆ ਕਿ ਦੋਵਾਂ ਦੀ ਨਾਜ਼ੁਕ ਹਾਲਤ ਹੈ, ਜਿਸ ਕਾਰਨ ਉਨ੍ਹਾਂ ਦਾ ਆਪਰੇਸ਼ਨ ਕਰਨਾ ਪਵੇਗਾ।

    ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਹੱਥ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ਼ ਲੱਗੀ ਹੈ, ਜਿਸ ‘ਚ 3 ਮੋਟਰਸਾਈਕਲਾਂ ‘ਤੇ ਸਵਾਰ ਕਰੀਬ 8 ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਜਾਂਦੇ ਵਿਖਾਈ ਦੇ ਰਹੇ ਹਨ। ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਜ਼ਖ਼ਮੀ ਚਮਕੌਰ ਸਿੰਘ ਪੁੱਤਰ ਸੇਵਕ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਉਸ ‘ਤੇ ਅਦਾਲਤ ‘ਚ ਹਮਲਾ ਹੋਇਆ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here