ਸਾਡੇ ਨਾਲ ਸ਼ਾਮਲ

Follow us

12.7 C
Chandigarh
Tuesday, February 17, 2026
More
    Home Breaking News ਖੇਤੀ ਕਾਨੂੰਨਾਂ...

    ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਿੰਘੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

    ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਿੰਘੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

    ਫਤਿਹਗੜ੍ਹ ਸਾਹਿਬ। ਤਿੰਨ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਚੱਲ ਰਹੇ ਇਸ ਕਿਸਾਨੀ ਸੰਘਰਸ਼ ਦੇ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਅੱਜ ਇਕ ਹੋਰ ਕਿਸਾਨ ਵੱਲੋਂ ਸਿੰਘੂ ਬਾਰਡਰ ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤੌਰ ਤੇ ਹੋਈ ਹੈ। ਜਿਸ ਦੇ ਵਲੋਂ ਦਰੱਖਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਗਿਆ। ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ। ਜਿਸ ਕਾਰਨ ਉਸ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਮ੍ਰਿਤਕ ਦੇਹ ਸ਼ਾਮ ਤੱਕ ਘਰ ਪਹੁੰਚੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ