ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

Suicide

ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖੁਦਕੁਸ਼ੀ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਖਸ਼ੀਵਾਲਾ ਦੇ ਕਿਸਾਨ ਗੁਰਵਿੰਦਰ ਸਿੰਘ ਵੱਲੋਂ ਇੱਕ ਜ਼ਹਿਰੀਲੀ ਵਸਤੂ ਨਿਗਲ ਕੇ ਉਸ ਦੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀ ਦੇ ਇਕਾਈ ਪ੍ਰਧਾਨ ਹਰਦਿਆਲ ਸਿੰਘ ਅਤੇ ਹੋਰ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬਖਸ਼ੀਵਾਲਾ ਦੇ ਕਿਸਾਨ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਜਿਸ ਦੇ ਦੋ ਬੱਚੇ ਇੱਕ ਲੜਕਾ ਅਤੇ ਇਕ ਲੜਕੀ ਹੈ, ਜੋ ਕਿ 2 ਏਕੜ ਜਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ ਤੇ ਕਰੀਬ 8 ਲੱਖ ਰੁਪਏ ਦਾ ਕਰਜਾ ਸੀ। ਇਸ ਵਾਰ ਕਣਕ ਦਾ ਝਾੜ ਵੀ ਘੱਟ ਨਿਕਲਿਆ ਸੀ ਜਿਸ ਕਾਰਨ ਕਿਸਾਨ ਗੁਰਵਿੰਦਰ ਸਿੰਘ ਦਿਮਾਗੀ ਤੌਰ ਤੇ ਪਰੇਸ਼ਾਨ ਰਹਿਣ ਲੱਗ ਪਿਆ ਸੀ,ਉਨ੍ਹਾਂ ਦੱਸਿਆ ਕਿ ਉਹ ਬੀਤੇ ਕੱਲ੍ਹ ਪਿੰਡ ਤੋਂ ਆਪਣੇ ਖੇਤ ਗਿਆ ਜਿੱਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਜਥੇਬੰਦੀ ਉਗਰਾਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਮੂਹ ਕਰਜਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here