ਦਰਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮਾਨਸਾ। ਮਾਨਸਾ ਦੇ ਪਿੰਡ ਦਲੇਲ ਵਾਲਾ ਦੇ ਇੱਕ ਨੌਜਵਾਨ ਕਿਸਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਸ਼ਾਦੀਸ਼ੁਦਾ ਸੀ। ਪੁਲਸ ਨੇ ਕਾਰਵਾਈ ਕਰਕੇ ਲਾਸ਼ ਵਾਰਿਸਾਂ ਹਲਾਵੇ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਦਲੇਲ ਵਾਲਾ ਦਾ ਕਿਸਾਨ ਸੁਖਬੀਰ ਸਿੰਘ (35) ਪੁੱਤਰ ਦਰਬਾਰਾ ਸਿੰਘ ਗੁਰਦੇ ਦੀ ਬਿਮਾਰੀ ਤੋਂ ਪਰੇਸ਼ਾਨ ਸੀ। ਇਸ ਤੋਂ ਇਲਾਵਾ ਉਸਦੇ ਸਿਰ ਡੇਢ ਲੱਖ ਰੁਪਏ ਦਾ ਕਰਜ਼ ਵੀ ਸੀ। ਜਾਣਕਾਰੀ ਅਨੁਸਾਰ ਸੁਖਬੀਰ ਅਕਸਰ ਪਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਬੁਖਬੀਰ ਨੇ ਪਿੰਡ ਵਾਲੀ ਨਹਿਰ ਕੋਲੋਂ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।














