ਧਰਨੇ ਦੌਰਾਨ ਕਿਸਾਨ ਦੀ ਮੌਤ

ਧਰਨੇ ਦੌਰਾਨ ਕਿਸਾਨ ਦੀ ਮੌਤ

ਲਹਿਰਾਗਾਗਾ (ਭੀਮ ਸੈਨ ਇੰਸਾਂ) | ਜਲੂਰ ਕਾਂਡ ਸਬੰਧੀ ਸਥਾਨਕ ਥਾਣੇ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਤੇ ਗਏ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ ਦੇ ਇਸ ਧਰਨੇ ‘ਚ ਪ੍ਰੀਤਮ ਸਿੰਘ (65) ਪੁੱਤਰ ਮੋਦਨ ਸਿੰਘ ਵਾਸੀ ਛਾਜਲੀ ਸ਼ਾਮਲ ਹੋਣ ਆਇਆ ਸੀ ਅਤੇ ਜਦੋਂ ਉਹ ਕਵੀਸ਼ਰੀ ਗਾਉਣ ਲਈ ਖੜ੍ਹਾ ਹੋਇਆ ਤਾਂ ਅਚਾਨਕ ਡਿੱਗ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਡਾਕਟਰਾਂ ਮੁਤਾਬਿਕ ਕਿਸਾਨ ਪ੍ਰੀਤਮ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੋਲ ਖੇਤੀ ਕਰਨ ਲਈ ਮਹਿਜ ਪੌਣੇ ਦੋ ਏਕੜ ਜ਼ਮੀਨ ਸੀ ਜੋ ਕਰਜ਼ੇ ਦੌਰਾਨ ਪਿਛਲੇ ਸਮੇਂ ਵਿਕ ਗਈ ਸੀ। ਇਸ ਦੇ ਦੋ ਪੁੱਤਰ ਦਿਹਾੜੀ ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਪਾਲਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਪ੍ਰੀਤਮ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਕਰੀਬ ਪੰਜ ਲੱਖ ਦਾ ਕਰਜ਼ਾ ਸ, ਜਿਸ ਕਰਕੇ ਉਹ ਪਿਛਲੇ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਦਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਿਵਾਰ ਨੂੰ ਦਸ ਲੱਖ ਦੀ ਮੱਦਦ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here