ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਕਿਸਾਨ ਦੀ ਕਰੰਟ...

    ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

    ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

    ਮਹਿਲ ਕਲਾਂ, (ਜਸਵੰਤ ਸਿੰਘ ਲਾਲੀ) ਪਿੰਡ ਸਹਿਜੜਾ ਵਿਖੇ ਇੱਕ ਕਿਸਾਨ ਦੀੰ ਆਪਣੇ ਖੇਤ ਵਿੱਚ ਟਿਊਬਵੈੱਲ ਵਾਲੀ ਮੋਟਰ ਚਲਾਉਂਣ ਸਮੇਂ ਅਚਾਨਕ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

    ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਏ.ਐਸ.ਆਈ ਗੁਰਜੀਤ ਸਿੰਘ ਤੇ ਏ.ਐਸ.ਆਈ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸੁਖਦੀਪ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਸਹਿਜੜਾ ਜੋ ਕਿ ਆਪਣੇ ਖੇਤ ਵਿੱਚ ਸਵੇਰੇ ਟਿਊਬਵੈੱਲ ਵਾਲੀ ਮੋਟਰ ਚਲਾਉਣ ਲੱਗਿਆ ਤਾਂ ਉਸ ਦੀ ਲੱਤ ਅਚਾਨਕ ਬਿਜਲੀ ਦੀ ਤਾਰ ਨਾਲ ਲੱਗ ਗਈ, ਜਿਸ ਕਾਰਨ ਕਿਸਾਨ ਨੂੰ ਕਰੰਟ ਨੇ ਆਪਣੀ ਲਪੇਟ ਵਿਚ ਲੈ ਕੇ ਇੱਕ ਜੋਰਦਾਰ ਝਟਕਾ ਦਿੱਤਾ। ਜਿਸ ਪਿੱਛੋਂ ਕਿਸਾਨ ਧਰਤੀ ‘ਤੇ ਜਾ ਡਿੱਗਾ।

    ਉਨਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਸੁਖਦੀਪ ਸਿੰਘ ਦੇ ਘਰ ਨਾ ਪਰਤਣ ‘ਤੇ ਖੇਤ ਜਾ ਕਿ ਦੇਖਿਆ ਤਾਂ ਉਹ ਡਿੱਗਿਆ ਪਿਆ ਸੀ। ਜਿਸ ਨੂੰ ਤੁਰੰਤ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਜਿੱਥੇ ਡਾਕਟਰਾਂ ਨੇ ਕਿਸਾਨ ਸੁਖਦੀਪ ਸਿੰਘ (30) ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਕਰਮਚਾਰੀਆਂ ਮੁਤਾਬਿਕ ਕਿਸਾਨ ਕੋਲ ਇੱੱਕ ਏਕੜ ਜ਼ਮੀਨ ਸੀ ਜਿਸ ‘ਤੇ ਖੇਤੀ ਕਰਕੇ ਉਹ ਆਪਣੇ ਬੱਚੇ ਤੇ ਪਤਨੀ ਦਾ ਪਰਿਵਾਰ ਦਾ ਪੇਟ ਪਾਲ ਰਿਹਾ ਸੀ। ਕਾਰਵਾਈ ਸਬੰਧੀ ਉਨਾਂ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਜਗਤਾਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਧਾਰ ਤੇ 174 ਦੀ ਕਾਰਵਾਈ ਕੀਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here