Jagjit Dallewal: ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਮੁੜ ਚਿੱਠੀ ਲਿਖੀ, ਹੁਣ ਕਰ ਦਿੱਤੀ ਇਹ ਮੰਗ, ਜਾਣੋ 

Jagjit Dallewal
Jagjit Dallewal: ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਮੁੜ ਚਿੱਠੀ ਲਿਖੀ, ਹੁਣ ਕਰ ਦਿੱਤੀ ਇਹ ਮੰਗ, ਜਾਣੋ 

ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਰੱਖੀ | Jagjit Dallewal

  • ਕਈ ਦਿਨਾਂ ਮਗਰੋਂ ਟਰਾਲੀ ’ਚੋਂ ਬਾਹਰ ਆਏ ਡੱਲੇਵਾਲ
  • ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ’ਚ ਦਾਖਲ

Jagjit Dallewal: (ਗੁਰਪ੍ਰੀਤ ਸਿੰਘ) ਖਨੌਰੀ (ਸੰਗਰੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਮੰਗਾਂ ਸਬੰਧੀ ਚਿੱਠੀ ਲਿਖੀ। ਉਨ੍ਹਾਂ ਭੇਜੀ ਗਈ ਚਿੱਠੀ ’ਚ ਖੇਤੀ ਵਿਸੇ ‘ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉੱਧਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 29ਵੇਂ ਦਿਨ ਵੀ ਜਾਰੀ ਰਿਹਾ। ਅੱਜ ਕਈ ਦਿਨਾਂ ਬਾਅਦ ਉਹ ਆਪਣੀ ਟਰਾਲੀ ‘ਚੋਂ ਬਾਹਰ ਆਏ ਸਰੀਰਕ ਤੌਰ ’ਤੇ ਬਹੁਤ ਕਮਜ਼ੋਰ ਹੋਣ ਕਾਰਨ ਅੱਜ ਉਨ੍ਹਾਂ ਨੂੰ ਸਟਰੈਚਰ ’ਤੇ ਬਾਹਰ ਲਿਆਂਦਾ ਗਿਆ।

ਇਹ ਵੀ ਪੜ੍ਹੋ: Fake Police Encounter: ਐੱਸਐੱਚਓ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ

ਅੱਜ ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਠੀਕ ਹਨ ਤੇ ਰਾਤ ਨੂੰ ਪਹਿਰਾ ਇੰਨਾ ਮਜ਼ਬੂਤ ਕਰ ਦਿਓ ਕਿ ਪੁਲਿਸ ਮੋਰਚੇ ‘ਤੇ ਹਮਲਾ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਦੇਸ ਦੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਿਛਲੇ ਅੰਦੋਲਨ ਨੂੰ ਮੁਲਤਵੀ ਕਰਨ ਸਮੇਂ ਕਈ ਰਾਜਾਂ ਦੇ ਕਿਸਾਨਾਂ ਨੇ ਸ਼ਿਕਾਇਤ ਕੀਤੀ ਸੀ ਕਿ ਅੰਦੋਲਨ ਬਹੁਤ ਜਲਦੀ ਮੁਲਤਵੀ ਕੀਤਾ ਜਾ ਰਿਹਾ ਹੈ, ਹੁਣ ਐਮਐਸਪੀ ਗਾਰੰਟੀ ਕਾਨੂੰਨ ਬਣਨ ਤੱਕ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।

ਉਸ ਸਮੇਂ ਕੁਝ ਹੋਰ ਜਥੇਬੰਦੀਆਂ ਦੇ ਦਬਾਅ ਕਾਰਨ ਅੰਦੋਲਨ ਨੂੰ ਜਲਦੀ ਮੁਲਤਵੀ ਕਰਨਾ ਪਿਆ ਸੀ, ਪਰ ਹੁਣ ਫਿਰ ਇੱਕ ਮਜਬੂਤ ਮੋਰਚਾ ਬਣਾਇਆ ਗਿਆ ਹੈ ਹੁਣ ਦੇਸ਼ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਅੰਦੋਲਨ ਵਿੱਚ ਉਤਸਾਹ ਨਾਲ ਹਿੱਸਾ ਲੈਣ। 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨ ਲਈ 26 ਦਸੰਬਰ ਨੂੰ ਸਵੇਰੇ 10 ਵਜੇ ਖਨੌਰੀ ਫਰੰਟ ਵਿਖੇ ਸਮੂਹ ਸਮਾਜਿਕ, ਵਪਾਰਕ, ਸੱਭਿਆਚਾਰਕ, ਧਾਰਮਿਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਲਈ ਪੱਤਰ ਲਿਖਿਆ ਗਿਆ ਹੈ। Jagjit Dallewal