Kisan Mahapanchayat Today: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਪਿੰਡ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਲਈ ਹੋਏ ਰਵਾਨਾ

Kisan Mahapanchayat Today
Kisan Mahapanchayat Today: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਆਪਣੇ ਪਿੰਡ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਲਈ ਹੋਏ ਰਵਾਨਾ

ਹਸਪਤਾਲ ਤੋਂ ਮਿਲੀ ਛੁੱਟੀ | Farmer leader Jagjit Singh Dallewal

Kisan Mahapanchayat Today: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਨੂੰ ਪਟਿਆਲਾ ਦੇ ਪਾਰਕ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ ਵਿਖੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ‘ਚ ਲੈ ਕੇ ਜਾਇਆ ਗਿਆ। ਛੁੱਟੀ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 19 ਮਾਰਚ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਤੇ ਪੁਲਿਸ ਵੱਲੋਂ ਉਨ੍ਹਾਂ ਦੀ ਐਂਬੂਲੈਂਸ ਨੂੰ ਡਿਟੇਨ ਕਰ ਲਿਆ ਗਿਆ ਸੀ ਤੇ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ ਸੀ। Punjab News

Kisan Mahapanchayat Today

ਇਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁੜ ਪਟਿਆਲਾ ਇਹ ਗੱਲ ਕਹਿ ਕੇ ਲਿਆਂਦਾ ਗਿਆ ਕਿ ਤੁਹਾਡੇ ਸਾਥੀ ਪਟਿਆਲਾ ਵਿੱਚ ਹਨ। ਤੁਹਾਡੀ ਮੀਟਿੰਗ ਕਰਵਾਈ ਜਾਵੇਗੀ ਪਰ ਇੱਥੇ ਪੁੱਜ ਕੇ ਉਨ੍ਹਾਂ ਪਾਣੀ ਵੀ ਤਿਆਗ ਦਿੱਤਾ ਤੇ ਮੰਗ ਰੱਖ ਦਿੱਤੀ ਕਿ ਜਿੰਨਾ ਚਿਰ ਕਿਸਾਨ ਸਾਥੀ ਰਿਹਾਅ ਨਹੀਂ ਕੀਤੇ ਜਾਂਦੇ ਉਹ ਪਾਣੀ ਨੂੰ ਮੂੰਹ ਨਹੀਂ ਲਾਉਣਗੇ। ਪਿਛਲੇ ਦਿਨਾਂ ਦੌਰਾਨ ਸਾਰੇ ਕਿਸਾਨ ਆਗੂਆਂ ਤੇ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਜਿਸ ਤੋਂ ਬਾਅਦ ਡੱਲੇਵਾਲ ਨੇ ਪਾਣੀ ਪੀਤਾ। Kisan Mahapanchayat Today

Read Also : Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ। ਮੀਟਿੰਗ ਬੁਲਾ ਕੇ ਕਿਸਾਨਾਂ ਨੂੰ ਡਿਟੇਨ ਕਰਨਾ ਅੱਜ ਤੱਕ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਸਮੇਤ ਗੁਰਲਾਲ ਘਨੌਰ ਸਮੇਤ ਉਨ੍ਹਾਂ ਦੇ ਸਾਥੀਆਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਜਦਕਿ ਪੁਲਿਸ ਵੱਲੋਂ ਟਰਾਲੀਆਂ ਲੱਭਣ ਵਾਲੇ ਤੇ ਪੱਤਰਕਾਰ ਵੀਰਾਂ ‘ਤੇ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਹਿਣ ਨਹੀਂ ਹੋਵੇਗਾ। ਉਨ੍ਹਾ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਕਿਸਾਨ ਜਾਂ ਪੱਤਰਕਾਰ ‘ਤੇ ਕਾਰਵਾਈ ਹੋਈ ਤਾਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।