ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News Jagjit Singh ...

    Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਕਰਨਗੇ ਸ਼ੁਰੂ

    Dallewal

    ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਕਿਸਾਨ ਪੁੱਜਣੇ ਹੋਏ ਸ਼ੁਰੂ | Jagjit Singh Dallewal

    • ਡੱਲੇਵਾਲ ਵੱਲੋਂ ਮਰਨ ਵਰਤ ਤੋਂ ਪਹਿਲਾਂ ਆਪਣੀ ਸਾਰੀ ਜ਼ਮੀਨ ਜਾਇਦਾਦ ਪੁੱਤਰ, ਨੂੰਹ ਤੇ ਪੋਤੇ ਦੇ ਨਾਂਅ ਕਰਵਾਈ

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। Jagjit Singh Dallewal: ਸ਼ੰਭੂ ਤੇ ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਹੁਣ ਆਪਣੀਆਂ ਮੰਗਾਂ ਸਬੰਧੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭਲਕੇ 26 ਨਵੰਬਰ ਤੋਂ ਆਪਣਾ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਜਮੀਨ ਆਪਣੇ ਪੁੱਤਰ, ਨੂੰਹ ਤੇ ਪੋਤੇ ਨਾਂਅ ਕਰਵਾ ਦਿੱਤੀ ਹੈ। ਦੱਸਣ ਯੋਗ ਹੈ ਕਿ ਸ਼ੰਭੂ ਤੇ ਖਨੌਰੀ ਬਾਰਡਰ ’ਤੇ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋ 26 ਨਵੰਬਰ ਤੋਂ ਖਨੌਰੀ ਬਾਰਡਰ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਹਾਜ਼ਰ ਹੋਣਗੇ। Jagjit Singh Dallewal

    ਇਹ ਖਬਰ ਵੀ ਪੜ੍ਹੋ : Haryana-Delhi Schools Holiday: ਹਰਿਆਣਾ, ਦਿੱਲੀ ਤੋਂ ਵੱਡੀ ਖਬਰ, ਬੰਦ ਹੋਣਗੇ ਸਾਰੇ ਸਕੂਲ ਜਾਂ ਖੁੱਲ੍ਹਣਗੇ, ਜਾਣੋ ਸ…

    ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਪਿੰਡ ਜਾਵੇਗੀ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਉਸ ਸਮੇਂ ਤੱਕ ਬਾਰਡਰ ’ਤੇ ਹੀ ਰੱਖੀ ਜਾਵੇਗੀ ਜਦੋਂ ਤੱਕ ਸਰਕਾਰ ਵੱਲੋਂ ਲਿਖਤ ’ਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤੇ ਸਰਕਾਰ ਕੀਤੇ ਗਏ ਵਾਅਦਿਆਂ ਨੂੰ ਲਾਗੂ ਨਹੀਂ ਕਰਦੀ। ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਉਪਰ ਬੈਠਣਗੇ। ਖਨੌਰੀ ਬਾਰਡਰ ਪਹੁੰਚਣ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਪੁੱਤਰ, ਨੂੰਹ, ਪੋਤਰੇ ਦੇ ਨਾਂਅ ’ਤੇ ਕਰਵਾ ਦਿੱਤੀ ਗਈ। Jagjit Singh Dallewal

    ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਰਸਮਾਂ ਪੂਰੀਆਂ ਕਰਨ ਲਈ ਮਰਨ ਵਰਤ ਨਹੀਂ ਰੱਖ ਰਹੇ ਸਗੋਂ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਤੇ ਇਹ ਲੜਾਈ ਆਪਣੇ ਆਖਰੀ ਸਾਹ ਤੱਕ ਜਾਰੀ ਰੱਖਣਗੇ। ਡੱਲੇਵਾਲ ਦੇ ਇਸ ਐਕਸ਼ਨ ਨੂੰ ਲੈ ਕੇ ਖੁਫੀਆ ਤੰਤਰ ਵੀ ਚੌਕਸ ਹੋ ਗਿਆ ਹੈ। ਜਿਕਰੇਖਾਸ ਹੈ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਇਸ ਤੋਂ ਪਹਿਲਾਂ ਪਟਿਆਲਾ ਦੇ ਪਾਵਰਕੌਮ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਆਪਣਾ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਤੇ ਛੇ ਦਿਨਾਂ ਬਾਅਦ ਸਰਕਾਰ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਆਪਣਾ ਮਰਨ ਵਰਤ ਤੋੜਿਆ ਗਿਆ ਸੀ।

    LEAVE A REPLY

    Please enter your comment!
    Please enter your name here