ਸਾਡੇ ਨਾਲ ਸ਼ਾਮਲ

Follow us

10.5 C
Chandigarh
Saturday, January 31, 2026
More
    Home Breaking News Farmers Prote...

    Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ

    Farmers Protest
    Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ

    ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਾਫ਼ਲੇ ਸਮੇਤ ਆਪਣੇ ਪਿੰਡ ਡੱਲੇਵਾਲ ਪੁੱਜੇ

    Farmers Protest: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਸਵੇਰੇ ਪਟਿਆਲਾ ਦੇ ਪਾਰਕ ਹਸਪਤਾਲ ’ਚੋਂ ਆਪਣੇ ਪਿੰਡ ਡੱਲੇਵਾਲ ਲਈ ਵੱਡੇ ਕਾਫ਼ਲੇ ਨਾਲ ਰਵਾਨਾ ਹੋਏ। ਆਪਣੇ ਪਿੰਡ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਕਰੜੇ ਹੱਥੀਂ ਲਿਆ ਅਤੇ ਸਰਕਾਰ ਨੂੰ ਧੋਖੇਬਾਜ ਦੱਸਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਐਮਐਸਪੀ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।

    ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਦਿਨਾਂ ਤੋਂ ਪਟਿਆਲਾ ਦੇ ਪ੍ਰਾਈਵੇਟ ਪਾਰਕ ਹਸਪਤਾਲ ਵਿੱਚ ਦਾਖਲ ਸਨ, ਜਿਨ੍ਹਾਂ ਨੂੰ ਅੱਜ ਇੱਥੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵਿੱਚੋਂ ਉਨ੍ਹਾਂ ਨੂੰ ਲਿਜਾਣ ਲਈ ਪੁੱਜੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਅੰਭਿਮਨਿਊ ਕੋਹਾੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ। ਹਸਪਤਾਲ ਤੋਂ ਛੁੱਟੀ ਹੋਣ ਮੌਕੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ। Farmers Protest

    ਇਹ ਵੀ ਪੜ੍ਹੋ: Lawyers Strike: ਵਕੀਲਾਂ ਨੇ ਜ਼ਿਲ੍ਹਾ ਅਦਾਲਤਾਂ ਅੱਗੇ ਕੀਤੀ ਕੰਮ ਛੋੜ ਹੜਤਾਲ

    ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੇਂਦਰ ਸਰਕਾਰ ਨਾਲ ਇੱਕ ਪਾਸੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੋਵੇ ਅਤੇ ਦੂਜੇ ਪਾਸੇ ਰਾਜ ਦੀ ਸਰਕਾਰ ਵੱਲੋਂ ਪਿੱਠ ਵਿੱਚ ਛੁਰਾ ਮਾਰਦਿਆਂ ਕਿਸਾਨ ਆਗੂਆਂ ਨੂੰ ਰਸਤੇ ਵਿੱਚ ਡਿਟੇਨ ਕਰਕੇ ਜੇਲ੍ਹਾਂ ਵਿੱਚ ਸੁੱਟ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਉਨਾਂ ਦੀ ਐਬੂਲੈਂਸ ਨੂੰ ਪੁਲਿਸ ਵੱਲੋਂ ਕਿਡਨੈਂਪ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਜਬਰ ਢਾਹੁੰਦਿਆ ਕਿਸਾਨਾਂ ਦੀਆਂ ਟਰਾਲੀਆਂ ਅਤੇ ਕਰੋੜਾਂ ਦਾ ਹੋਰ ਸਮਾਨ ਘਨੌਰ ਦੇ ਵਿਧਾਇਕ ਸਮੇਤ ਉਸਦੇ ਸਾਥੀਆਂ ਵੱਲੋਂ ਚੋਰੀ ਕਰਕੇ ਇਸ ਸਰਕਾਰ ਦਾ ਚਿਹਰਾ ਲੋਕਾਂ ਸਾਹਮਣੇ ਨੰਗਾ ਕਰ ਦਿੱਤਾ।

    ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ, ਦੇਣਾ ਪਵੇਗਾ ਹਿਸਾਬ : ਡੱਲੇਵਾਲ

    ਉਨ੍ਹਾਂ ਨੂੰ ਪੁਲਿਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਾਡੇ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਪੁਲਿਸ ਖਿਲਾਫ਼ ਸੰਘਰਸ ਸ਼ੁਰੂ ਹੋਵੇਗਾ। ਉਕਤ ਵਿਧਾਇਕ ਦੇ ਸਾਥੀਆਂ ਖਿਲਾਫ਼ ਪਰਚਾ ਸਮੇਤ ਉਸ ਦੀ ਮੈਂਬਰਸ਼ਿਪ ਰੱਦ ਹੋਣੀ ਚਾਹੀਦੀ ਹੈ। ਡੱਲੇਵਾਲ ਨੇ ਕਿਹਾ ਕਿ ਪਾਰਕ ਹਸਪਤਾਲ ਅੰਦਰ ਉਨ੍ਹਾਂ ਵੱਲੋਂ ਨਾ ਟਰੀਟਮੈਂਟ ਲਿਆ ਗਿਆ ਅਤੇ ਪਾਣੀ ਵੀ ਤਿਆਗ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇੱਥੋਂ ਤੱਕ ਕਹਿ ਦਿੱਤਾ ਗਿਆ ਕਿ ਉਨ੍ਹਾਂ ਦੇ ਸਾਥੀਆਂ ਤੇ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਹੀ ਪਾਣੀ ਛਕਾਂਗਾ। ਉਨ੍ਹਾਂ ਕਿਹਾ ਕਿ ਐਮਐਸਪੀ ਦੀ ਮੰਗ ਸਮੇਤ ਕਿਸਾਨਾਂ ਦੀਆਂ 12 ਮੰਗਾਂ ’ਤੇ ਸ਼ੁਰੂ ਹੋਇਆ ਸੰਘਰਸ਼ ਜਾਰੀ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਜੋ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ, ਉਸਦਾ ਹਿਸਾਬ ਜ਼ਰੂਰ ਲਿਆ ਜਾਵੇਗਾ। Farmers Protest