101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਤ ‘ਤੇ ਵਾਪਿਸ ਪਰਤਿਆ | Kisan Andolan
Kisan Andolan: ਸ਼ੰਬੂ ਬਾਰਡਰ। ਦਿੱਲੀ ਕੂਚ ਕਰਨ ਦੇ ਐਲਾਨ ਤੋਂ ਬਾਅਦ ਕਿਸਾਨ ਜਦੋਂ ਦਿੱਲੀ ਲਈ ਅੱਗੇ ਵਧ ਰਹੇ ਸਨ ਤਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ। ਇਸ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੀ ਵੀ ਛੱਡੇ। ਇਸ ਦੌਰਾਨ ਕਈ ਕਿਸਾਨ ਜਖਮੀ ਹੋ ਗਏ। ਇਸ ਸਾਰੇ ਘਟਨਾ ਚੱਕਰ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 101 ਕਿਸਾਨਾਂ ਦੇ ਜਥੇ ਨੂੰ ਵਾਪਸ ਬੁਲਾ ਲਿਆ ਹੈ। 101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਤ ‘ਤੇ ਵਾਪਿਸ ਪਰਤ ਆਇਆ ਹੈ। ਪੰਧੇਰ ਨੇ ਕਿਹਾ ਕਿ ਕਿਸਾਨ ਪੁਲਿਸ ਨਾਲ ਟਕਰਾਅ ਨਹੀਂ ਚਾਹੁੰਦੇ ਹਨ। ਕਿਸਾਨ ਕੇਂਦਰ ਨਾਲ ਗੱਲਬਾਤ ਕਰਨਾ ਚਾਹੁੰਦੇ। ਅੰਦੋਲਨ ਨੂੰ ਲੈ ਕੇ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਹੋਵੇਗਾ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅੱਜ 5 ਵਜੇ ਪ੍ਰੈਸ ਕਾਨਫਰੰਸ ਕਰਨਗੇ।
ਹਰਿਆਣਾ ਪੁਲਿਸ ਵੱਲੋਂ ਘੱਗਰ ਦਰਿਆ ’ਤੇ ਵੀ ਪੂਰੀ ਸੁਰੱਖਿਆ
ਕਿਸਾਨ ਸ਼ੰਭੂ ਬਾਰਡਰ ਤੇ ਹਰਿਆਣਾ ਵੱਲੋਂ ਲਾਈਆਂ ਰੋਕਾਂ ਨੇੜੇ ਪੁੱਜ ਗਏ ਹਨ ਅਤੇ ਪੁਲਿਸ ਵੱਲੋਂ ਉਨਾਂ ਨੂੰ ਰੋਕ ਲਿਆ ਗਿਆ ਹੈ। ਪੁਲਿਸ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਚੱਲ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਧਾਰਾ 144 ਲੱਗੀ ਹੋਈ ਹੈ। ਜਿਸ ਕਾਰਨ ਪੰਜ ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਇਧਰ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪੈਦਲ ਅਤੇ ਨਿਹੱਥੇ ਹੀ ਅੱਗੇ ਵਧ ਰਹੇ ਹਨ ਇਸ ਲਈ ਉਨਾਂ ਨੂੰ ਅੱਗੇ ਵਧਣ ਦਿੱਤਾ ਜਾਵੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਆਪਸੀ ਕਸਮ ਕਸ ਜਾਰੀ ਹੈ। ਹਰਿਆਣਾ ਪੁਲਿਸ ਵੱਲੋਂ ਘੱਗਰ ਦਰਿਆ ’ਤੇ ਵੀ ਪੂਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਕਿਸਾਨ ਘੱਗਰ ਦੇ ਰਸਤਿਓਂ ਵੀ ਹਰਿਆਣਾ ਵਿੱਚ ਐਂਟਰੀ ਨਾ ਹੋ ਸਕੇ