ਸਾਡੇ ਨਾਲ ਸ਼ਾਮਲ

Follow us

13.2 C
Chandigarh
Monday, January 19, 2026
More
    Home Breaking News Farmers Prote...

    Farmers Protest Punjab: ਸ਼ੰਭੂ ਤੇ ਖਨੌਰੀ ਬਾਰਡਰ ਤੋਂ ਫੜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਰਿਹਾਅ

    Farmers Protest Punjab
    Farmers Protest Punjab: ਸ਼ੰਭੂ ਤੇ ਖਨੌਰੀ ਬਾਰਡਰ ਤੋਂ ਫੜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਰਿਹਾਅ

    Farmers Protest Punjab: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੀਤਾ ਪਾਣੀ

    • ਪਿਛਲੇ ਕਈ ਦਿਨਾਂ ਤੋਂ ਤਿਆਗਿਆ ਹੋਇਆ ਸੀ ਪਾਣੀ | Farmers Protest Punjab
    • ਕਿਸਾਨਾਂ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

    Farmers Protest Punjab: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸ਼ੰਭੂ ਅਤੇ ਖਨੌਰੀ ਬਾਰਡਰ ਦੇ ਫੜੇ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਹੋਰਨਾਂ ਨੂੰ ਅੱਜ ਸਵੇਰੇ ਜੇਲ੍ਹਾਂ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਰਵਣ ਸਿੰਘ ਪੰਧੇਰ ਸਮੇਤ ਕਾਕਾ ਸਿੰਘ ਕੋਟੜਾ ਅਤੇ ਹੋਰ ਆਗੂਆਂ ਵੱਲੋਂ ਇੱਥੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪੁੱਜੇ ਤੇ ਉਹਨਾਂ ਦਾ ਹਾਲ-ਚਾਲ ਜਾਣਿਆ।

    Farmers Protest Punjab

    ਆਪਣੇ ਸਾਥੀਆਂ ਦੀ ਰਿਹਾਈ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਪਾਣੀ ਪੀਤਾ ਗਿਆ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਉਹ ਪਾਣੀ ਨਹੀਂ ਪੀ ਰਹੇ ਸਨ। ਇਸ ਮੌਕੇ ਕਾਕਾ ਸਿੰਘ ਕੋਟੜਾ ਸਮੇਤ ਹੋਰ ਆਗੂਆਂ ਵੱਲੋਂ ਮੁਲਾਕਾਤ ਕੀਤੀ ਗਈ। ਦੱਸ ਦਈਏ ਕਿ ਸਾਬਕਾ ਏਡੀਜੀਪੀ ਜਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ ਸਮੇਤ ਹੋਰ ਅਧਿਕਾਰੀਆਂ ਤੇ ਕਿਸਾਨ ਆਗੂਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਸਿੰਘ ਡੱਲੇਵਾਲ ਨੂੰ ਪਾਣੀ ਪਿਆ ਕੇ ਭੁੱਖ ਹੜਤਾਲ ਤੁੜਵਾਈ।

    Read Also : Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ

    Farmers Protest Punjab