(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ’ਚ ਆਮ ਬਜਟ ਪੇਸ਼ ਕੀਤਾ। ਬਜਟ ਤੋਂ ਕਿਸਾਨ ਵਰਗ ਖੁਸ਼ ਨਹੀਂ ਹੈ। ਕਿਸਾਨਾਂ ਨੇ ਇਸ ਬਜਟ ਨੂੰ ਨਕਾਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਇਹ ਬਜਟ ਨਾਂਹ-ਪੱਖੀ ਅਤੇ ਦਿਸ਼ਾਹੀਣ ਹੈ। ਖੇਤੀ ਖੇਤਰ ਦੇ ਵਿਕਾਸ ਲਈ ਕੋਈ ਯੋਜਨਾ ਅਤੇ ਵਿਜ਼ਨ ਨਹੀਂ ਹੈ। ਉਨਾਂ ਆਖਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਬਾਦੀ ਲਗਭਗ 70 ਪ੍ਰਤੀਸ਼ਤ ਹੈ। 48 ਲੱਖ ਕਰੋੜ ਰੁਪਏ ਦਾ ਬਜਟ ਹੈ, ਜਿਸ ‘ਚੋਂ 1.52 ਲੱਖ ਕਰੋੜ ਰੁਪਏ ਕਿਸਾਨਾਂ ਨੂੰ ਦਿੱਤੇ ਗਏ ਹਨ, ਜੋ ਬਜਟ ਦਾ 3 ਫੀਸਦੀ ਵੀ ਨਹੀਂ ਹਨ।
ਇਹ ਵੀ ਪੜ੍ਹੋ: Gold Price : ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਹੁਣ ਸੋਨਾ ਹੋਵੇਗਾ ਸਸਤਾ, ਵਿੱਤ ਮੰਤਰੀ ਨੇ ਕੀਤਾ ਐਲਾਨ
ਉਨ੍ਹਾਂ ਕਿਹਾ ਕਿ ਸਿਰਫ਼ 1.52 ਲੱਖ ਕਰੋੜ ਰੁਪਏ ਦੇ ਬਜਟ ਵਿੱਚ ਕਿਹਾ ਜਾ ਰਿਹਾ ਹੈ ਕਿ ਕੁਦਰਤੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ, ਵਾਤਾਵਰਨ ਅਨੁਸਾਰ ਬੀਜਾਂ ਦੀ ਖੋਜ ਕੀਤੀ ਜਾਵੇਗੀ ਅਤੇ ਪੇਂਡੂ ਵਿਕਾਸ ਵੀ ਹੋਵੇਗਾ, ਜੋ ਕਿ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦਾ ਕੋਈ ਹਿੱਸਾ ਹੈ, ਨਾ ਹੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਕੋਈ ਜ਼ਿਕਰ ਹੈ, ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਕੁਝ ਨਹੀਂ ਹੈ। ਖੇਤੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।
ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ : Sarwan Singh Pandher
ਸਰਵਣ ਸਿੰਘ ਪੰਧੇਰ ਨੇ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਵਾਦੀ ਬਜਟ ਤੋਂ ਵੱਧ ਕੁਝ ਨਹੀਂ ਹੈ।
ਨਵੀਂ ਟੈਕਸ ਰਿਜੀਮ ’ਤੇ ਸਰਕਾਰ ਦਾ ਵੱਡਾ ਐਲਾਨ | Budget
- 0-3 ਲੱਖ ਦੀ ਆਮਦਨ ‘ਤੇ ਕੋਈ ਟੈਕਸ
- 3 ਤੋਂ 7 ਲੱਖ ਦੀ ਆਮਦਨ ‘ਤੇ 5 ਫੀਸਦੀ ਟੈਕਸ
- 7 ਤੋਂ 10 ਲੱਖ ਦੀ ਆਮਦਨ ‘ਤੇ 10 ਫੀਸਦੀ ਟੈਕਸ
- 10 ਤੋਂ 12 ਲੱਖ ਦੀ ਆਮਦਨ ‘ਤੇ 15 ਫੀਸਦੀ ਟੈਕਸ
- 12-15 ਲੱਖ ਦੀ ਆਮਦਨ ‘ਤੇ 20 ਫੀਸਦੀ ਟੈਕਸ
- 15 ਲੱਖ ਰੁਪਏ ਤੋਂ ਵੱਧ ਦੀ ਆਮਦਨ ‘ਤੇ 20 ਫੀਸਦੀ ਟੈਕਸ
ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਮੋਬਾਈਲ ਫ਼ੋਨ ਸਸਤੇ ਕਰਨ ਦਾ ਐਲਾਨ ਕੀਤਾ ਹੈ। ਕੈਂਸਰ ਦੀ ਦਵਾਈ ਵੀ ਸਸਤੀ ਕਰ ਦਿੱਤੀ ਗਈ ਹੈ। ਲਿਥੀਅਮ ਆਇਨ ਬੈਟਰੀਆਂ ਨੂੰ ਸਸਤਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਇਲੈਕਟ੍ਰਿਕ ਵਾਹਨ ਵੀ ਸਸਤੇ ਹੋ ਸਕਦੇ ਹਨ। ਨਾਲ ਹੀ ਇਮਪੋਰਟੇਡ ਜਵੈਲਰੀ ਵੀ ਸਸਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। (Budget)
ਜਾਣੋ ਕੀ ਹੋਵੇਗਾ ਸਸਤਾ ਤੇ ਕੀ ਮਹਿੰਗਾ?
- ਸੋਲਰ ਐਨਰਜੀ – ਸੋਲਰ ਸੈੱਲ ਬਣਾਉਣ ਲਈ ਵਰਤੇ ਜਾਣ ਵਾਲੇ ਸਮਾਨ ‘ਤੇ ਕਸਟਮ ਡਿਊਟੀ ਵਿੱਚ ਰਾਹਤ ਜਾਰੀ ਰਹੇਗੀ।
- ਲੈਦਰ -ਟੈਕਸਟਾਈਲ-ਐਕਸਪੋਰਟ ਵਧਾਉਣ ਲਈ ਕਸਟਮ ਡਿਊਟੀ ਘਟਾਈ ਜਾਵੇਗੀ।
- ਸੋਨਾ ਅਤੇ ਚਾਂਦੀ – ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।
- ਇਲੈਕਟ੍ਰਾਨਿਕਸ – ਕਸਟਮ ਡਿਊਟੀ ਆਕਸੀਜਨ ਫਰੀ ਤਾਂਬੇ ’ਤੇ ਘਟਾਈ ਜਾਵੇਗੀ।
- ਪੈਟਰੋਕੈਮੀਕਲ – ਅਮੋਨੀਅਮ ਨਾਈਟ੍ਰੇਟ ‘ਤੇ ਕਸਟਮ ਡਿਊਟੀ ਵਧੇਗੀ।
- ਪੀਵੀਸੀ-ਇੰਪੋਰਟ ਘਟਾਉਣ ਲਈ 10 ਤੋਂ 25 ਪ੍ਰਤੀਸ਼ਤ ਤੱਕ ਵਧਾਇਆ ਗਿਆ ਹੈ।