ਪਾਵਰਕੌਮ ਅੱਗੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ

Patiala News

ਸਾਰੀ ਰਾਤ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਹੀ ਡਟੇ ਰਹੇ ਕਿਸਾਨ | Patiala News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪਟਿਆਲਾ ਦੇ ਮੁੱਖ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਪ੍ਰਦਰਸ਼ਨ ਮਰਨ ਵਰਤ ਵਿੱਚ ਤਬਦੀਲ ਹੋ ਗਿਆ ਹੈ। ਕਿਸਾਨ ਸਾਰੀ ਰਾਤ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨੇ ਦੌਰਾਨ ਡਟੇ ਰਹੇ। ਪਾਵਰਕੌਮ ਮੈਨੇਜਮੈਂਟ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸੰਜੀਦਗੀ ਨਹੀਂ ਵਿਖਾਈ ਗਈ , ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਮਰਨ ਵਰਤ ਤੇ ਬੈਠਣ ਦਾ ਫੈਸਲਾ ਕਰ ਲਿਆ ਗਿਆ।

ਇਹ ਵੀ ਪੜ੍ਹੋ : ਇਨ੍ਹਾਂ ਸੂਬਿਆਂ ’ਚ ਚੱਕਰਵਾਤੀ ਤੂਫ਼ਾਨ ਵਰ੍ਹਾ ਸਕਦੈ ਕਹਿਰ? ਮੌਸਮ ਵਿਭਾਗ ਦੀ ਚੇਤਾਵਨੀ

ਅੱਜ ਰੋਸ ਵਜੋਂ ਮਰਨ ਵਰਤ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਖਦੇਵ ਸਿੰਘ ਭੋਜਰਾਜ, ਕੁਲਵਿੰਦਰ ਸਿੰਘ ਪੰਜੋਲਾ, ਤਰਸੇਮ ਸਿੰਘ ਗਿਲ ਮਰਨ ਵਰਤ ਤੇ ਬੈਠੇ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਸਬੰਧੀ ਇੱਕ ਪਾਸਾ ਕਰਨ ਤੋਂ ਬਾਅਦ ਹੀ ਇੱਥੋਂ ਹਟਣਗੇ।