Smart Electricity Meters: ਸਮਾਰਟ ਬਿਜਲੀ ਮੀਟਰਾਂ ਸਬੰਧੀ ਕਿਸਾਨ ਆਗੂਆਂ ਦਾ ਵੱਡਾ ਐਲਾਨ, ਹਰ ਪਿੰਡ ’ਚ ਹੋਵੇਗਾ ਇਸ ਤਰ੍ਹਾਂ ਵਿਰੋਧ

Smart Electricity Meters
Smart Electricity Meters: ਸਮਾਰਟ ਬਿਜਲੀ ਮੀਟਰਾਂ ਸਬੰਧੀ ਕਿਸਾਨ ਆਗੂਆਂ ਦਾ ਵੱਡਾ ਐਲਾਨ, ਹਰ ਪਿੰਡ ’ਚ ਹੋਵੇਗਾ ਇਸ ਤਰ੍ਹਾਂ ਵਿਰੋਧ

Smart Electricity Meters: ਉਖਾੜ ਕੇ ਸੁੱਟਣਗੇ ਕਿਸਾਨ ਆਗੂ, ਬਿਜਲੀ ਮੰਤਰੀ ਦਾ ਘੇਰਿਆ ਜਾਵੇਗਾ ਘਰ

  • ਤਿੰਨ ਦਿਨ ਪੰਜਾਬ ਵਿੱਚ ਸਾੜੇ ਜਾਣਗੇ ਪੁਤਲੇ, ਕੀਤੀ ਜਾਵੇਗੀ ਬਿਜਲੀ ਸੋਧ ਬਿੱਲ 2025 ਦੀ ਵਿਰੋਧਤਾ
  • ਕਿਸਾਨ ਆਗੂਆਂ ਦਾ ਐਲਾਨ, ਨਹੀਂ ਕੀਤਾ ਜਾਵੇਗਾ ਬਿਜਲੀ ਸੋਧ ਬਿੱਲ ਨੂੰ ਮਨਜ਼ੂਰ

Smart Electricity Meters: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਚਿਪ ਵਾਲੇ ਸਮਾਰਟ ਮੀਟਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵਗਾ ਅਤੇ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਧੱਕੇ ਨਾਲ ਲਾਏ ਗਏ ਇਨ੍ਹਾਂ ਸਮਾਰਟ ਮੀਟਰਾਂ ਨੂੰ ਕਿਸਾਨ ਯੂਨੀਅਨਾਂ ਵੱਲੋਂ ਪੁੱਟ ਕੇ ਨਾ ਸਿਰਫ਼ ਸੁੱਟੇ ਜਾਣਗੇ, ਸਗੋਂ ਆਮ ਲੋਕਾਂ ਦੇ ਘਰਾਂ ਦੀ ਬਿਜਲੀ ਵੀ ਬਹਾਲ ਕਰਵਾਈ ਜਾਵੇਗੀ।

ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਕੇਂਦਰੀ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ 3 ਦਿਨਾਂ ਤੱਕ ਜਿਥੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਸਾੜੇ ਜਾਣਗੇ ਤਾਂ ਉਥੇ ਹੀ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਦੇ ਬਾਹਰ ਧਰਨਾ ਵੀ ਦਿੱਤਾ ਜਾਵੇਗਾ। ਇਹ ਐਲਾਨ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨ ਭਵਨ ਚੰਡੀਗੜ ਵਿਖੇ ਮੀਟਿੰਗ ਕਰਨ ਤੋਂ ਬਾਅਦ ਐਲਾਨ ਕਰ ਦਿੱਤਾ ਗਿਆ ਹੈ।

Smart Electricity Meters

ਮੀਟਿੰਗ ਤੋਂ ਬਾਅਦ ਆਗੂਆਂ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿਸਾਨ ਆਗੂ ਦਵਿੰਦਰ ਸਿੰਘ, ਕਰਨਵੀਰ ਸਿੰਘ ਅਤੇ ਸਰਵਨ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਭਾਰਤ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਬਿੱਲ ਦਾ ਪੂਰੀ ਤਰ੍ਹਾਂ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਕਿ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ 2 ਨਵੰਬਰ ਨੂੰ ਦਿੱਤੇ ਗਏ ਬਿਜਲੀ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਦੇ ਸੱਦੇ ਦਾ ਪੂਰਾ ਸਮਰਥਨ ਕਰਦਾ ਹੈ।

Read Also : ਕੈਬਨਿਟ ਮੀਟਿੰਗ ’ਚ ਪੰਜਾਬੀਆਂ ਲਈ ਅਹਿਮ ਐਲਾਨ

ਉਨਾਂ ਦੱਸਿਆ ਕਿ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ 15, 16 ਅਤੇ 17 ਨਵੰਬਰ 2025 ਨੂੰ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਭਗਵੰਤ ਮਾਨ ਸਰਕਾਰ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਕਿ ਅਜੇ ਤੱਕ ਨਾ ਅਕਾਲੀ ਦਲ, ਨਾ ਕਾਂਗਰਸ ਤੇ ਨਾ ਹੀ ਆਮ ਆਦਮੀ ਪਾਰਟੀ ਨੇ ਇਸ ਆਮ ਲੋਕਾਂ ਦੇ ਹੱਕਾਂ ਉੱਤੇ ਹੋਏ ਹਮਲੇ ’ਤੇ ਕੋਈ ਬਿਆਨ ਦਿੱਤਾ ਹੈ। ਉਨ੍ਹਾਂ ਦੀ ਇਹ ਚੁੱਪੀ ਉਨ੍ਹਾਂ ਦੀ ਮੌਨ ਸਹਿਮਤੀ ਨੂੰ ਦਰਸਾਉਂਦੀ ਹੈ