ਅਕਾਲੀ ਆਗੂਆਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਕਿਸਾਨ ਆਗੂਆਂ ਨੇ ਕੀਤਾ ਵਿਰੋਧ

ਅਕਾਲੀ ਆਗੂਆਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਕਿਸਾਨ ਆਗੂਆਂ ਨੇ ਕੀਤਾ ਵਿਰੋਧ

(ਖੁਸ਼ਪ੍ਰੀਤ ਜੋਸ਼ਨ) ਸੁਨਾਮ ਉਧਮ ਸਿੰਘ ਵਾਲਾ। ਅਕਾਲੀ ਦਲ ਦੇ ਆਗੂ ਚੰਦ ਸਿੰਘ ਚੱਠਾ ਅਤੇ ਅਕਾਲੀ ਆਗੂ ਬਲਵੰਤ ਸਿੰਘ ਰਾਮੂਵਾਲੀਆਂ ਦੀ ਬੇਟੀ ਬੀਬੀ ਅਮਨਜੋਤ ਕੋਰ ਨੇ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਕਿਸਾਨ ਆਗੂਆ ਨੇ ਸਖਤ ਵਿਰੋਧ ਦਾ ਪ੍ਰਗਟਾਵਾ ਕੀਤਾ ਹੈ। ਇਸ ਸਮੇਂ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਬੀਜੇਪੀ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ ਅਤੇ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਸੰਘਰਸ਼ ਵਿੱਚ 550 ਤੋਂ ਉੱਪਰ ਕਿਸਾਨ ਸ਼ਹੀਦੀ ਪ੍ਰਾਪਤ ਕਰ ਚੁੱਕੇ ਹਨ।

ਇਸ ਮੌਕੇ ਸਾਡੇ ਸਾਡੇ ਪੰਜਾਬ ਦੇ ਲੀਡਰਾਂ ਨੂੰ ਕਿਸਾਨਾਂ ਦੇ ਹੱਕ ’ਚ ਖੜਨਾ ਚਾਹੀਦਾ ਹੈ ਨਾ ਕਿ ਕਿਸਾਨ ਵਿਰੋਧੀ ਬੀਜੇਪੀ ਸਰਕਾਰ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦੇ ਹੋਰ ਹੌਸਲਾ ਵਧਾਉਣਾ ਚਾਹੀਦਾ ਹੈ। ਰਣ ਸਿੰਘ ਚੱਠਾ ਨੇ ਅਕਾਲੀ ਦਲ ਦੇ ਆਗੂਆਂ ਦਾ ਬੀਜੇਪੀ ’ਚ ਸ਼ਾਮਲ ਹੋਣ ਨੂੰ ਸਮੁੱਚੇ ਪੰਜਾਬ ਦੀ ਪਿੱਠ ਵਿੱਚ ਛੂਰਾ ਮਾਰਨਾ ਦੱਸਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ