Farmer Protest : ਹਰਿਆਣਾ ਦੀਆਂ ਹੱਦਾਂ ਸੀਲ ਕਰਨ ’ਤੇ ਰਾਜਾ ਵੜਿੰਗ ਨੇ ਕੇਂਦਰ ਨੂੰ ਵੰਗਾਰਿਆ

Farmer Protest

ਐਕਸ (ਸਾਬਕਾ ਟਵੀਟਰ) ’ਤੇ ਪਾਈ ਪੋਸਟ | Farmer Protest

ਚੰਡੀਗੜ੍ਹ। ਕਿਸਾਨਾਂ ਦੇ ਦਿੱਲੀ ਕੂਚ ਤੋਂ ਬਾਅਦ ਪੰਜਾਬ ਹਰਿਆਣਾ ਦੀਆਂ ਹੱਦਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਤੇ ਥੋਕ ਐਸਐਮਐਸ ਦੀ ਸੇਵਾ ਬੰਦ ਕਰ ਦਿੱਤੀ ਗਈ ਹੈ। ਹਰਿਆਣਾ ਤੇ ਪੰਜਾਬ ਦੀਆਂ ਹੱਦਾਂ ’ਤੇ ਸਥਿਤੀ ਕਾਫ਼ੀ ਤਨਾਅਪੂਰਨ ਬਣੀ ਹੋਈ ਹੈ। (Farmer Protest)

ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਕਾਫ਼ੀ ਭਿਆਨਕ ਹਾਲਾਤ ਬਨਣ ਵੱਲ ਇਸ਼ਾਰਾ ਕਰ ਰਹੀਆਂ ਹਨ। ਸਰਕਾਰ ਨੇ ਹੱਦਾਂ ਦੇ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿੱਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਦੀ ਸਖਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਸਬੰਧੀ ਪੋਸਟ ਪਾ ਕੇ ਆਖਿਆ ਹੈ ਕਿ ਓ ਮੋਦੀ ਸਾਬ! @narendramodi ਇਹ ਪੰਜਾਬ ਏ ਪੰਜਾਬ ਚੀਕਾਂ ਕਢਵਾ ਦੇਵੇਗਾ ਚੀਕਾਂ! ਤੁਸੀਂ ਲੋਕਤੰਤਰ ਖ਼ਤਮ ਕਰਨਾ ਚਾਹੁੰਦੇ ਹੋ? ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਉੱਤੇ ਭਾਰੀ ਫੋਰਸ ਲਗਾ ਕੇ ਤੁਸੀਂ ਜ਼ੋਰ ਜ਼ਬਰਦਸਤੀ ਨਾਲ ਅੰਨਦਾਤਾ ਨੂੰ ਰੋਕਣਾ ਚਾਹੁੰਦੇ ਹੋ? ਕਿਸਾਨ ਇਹ ਨਹੀਂ ਹੋਣ ਦੇਵੇਗਾ । ਇਹ ਗੱਲ ਕੇਂਦਰ ਸਰਕਾਰ ਨੂੰ ਸਮਝ ਲੈਣੀ ਚਾਹੀਦੀ ਹੈ।

ਦੇਖੋ ਰਾਜਾ ਵੜਿੰਗ ਵੱਲੋਂ ਕੀਤਾ ਗਿਆ ਟਵੀਟ…