ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home ਇੱਕ ਨਜ਼ਰ ਧਰਨੇ ਤੋਂ ਵਾਪਸ...

    ਧਰਨੇ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

    ਧਰਨੇ ਤੋਂ ਵਾਪਸ ਆ ਰਹੇ ਕਿਸਾਨ ਦੀ ਸੜਕ ਹਾਦਸੇ ‘ਚ ਮੌਤ

    ਭਵਾਨੀਗੜ੍ਹ। ਬੀਤੇ ਦਿਨੀਂ ਪਿੰਡ ਮਾਝੀ ਨੇੜੇ ਵਾਪਰੇ ਸੜਕ ਹਾਦਸੇ ‘ਚ ਜ਼ਖ਼ਮੀ ਹੋਏ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਸਬੰਧੀ ਸੋਨੀ ਪੁੱਤਰ ਹਰਮੇਸ਼ ਵਾਸੀ ਪਿੰਡ ਮਾਝੀ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਦਾਦਾ ਹਰਪਾਲ ਸਿੰਘ ਉਰਫ ਪਾਲਾ (70) ਰੋਜ਼ਾਨਾ ਦੀ ਤਰ੍ਹਾਂ ਕਿਸਾਨ ਯੂਨੀਅਨ ਵੱਲੋਂ ਟੋਲ ਪਲਾਜ਼ਾ ਮਾਝੀ ‘ਤੇ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋ ਕੇ ਵਾਪਸ ਸਾਈਕਲ ‘ਤੇ ਮਾਝੀ ਪਿੰਡ ਜਾ ਰਿਹਾ ਸੀ ਤਾਂ ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਦੇ ਚਾਲਕ ਨੇ ਬੜੀ ਲਾਪਰਵਾਹੀ ਨਾਲ ਪਿੱਛੋਂ ਲਿਆ ਕੇ ਉਸਦੇ ਦਾਦੇ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ।

    Accident, 3 Dead

    ਹਾਦਸੇ ‘ਚ ਗੰਭੀਰ ਜ਼ਖ਼ਮੀ ਉਸਦੇ ਦਾਦੇ ਹਰਪਾਲ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਿਸ ਨੇ ਮੁੱਦਈ ਦੇ ਬਿਆਨਾਂ ‘ਤੇ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.