ਕਿਸਾਨ ਅੰਦੋਲਨ ਹੋਇਆ ਤੇਜ਼, ਦਿੱਲੀ-ਜੈਪੁਰ ਹਾਈਵੇ ਜਾਮ ਕਰਨ ਦੀ ਚਿਤਾਵਨੀ

ਮੋਦੀ ਦੇ ਮੈਸੇਜ ਦੇ ਬਾਵਜ਼ੂਦ ਕਿਸਾਨ ਅੰਦੋਲਨ ਤੇਜ਼ ਕਰਨ ‘ਚ ਜੁਟੇ

ਨਵੀਂ ਦਿੱਲੀ। ਕੇਂਦਰ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ 18 ਦਿਨਾਂ ਤੋਂ ਦਿੱਲੀ ਬਾਰਡਰ ‘ਤੇ ਧਰਨਾ ਦੇ ਰਹੇ ਹਨ। ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇੱਕ ਤਾਜ਼ਾ ਸੰਦੇਸ਼ ਦੇ ਬਾਵਜ਼ੂਦ ਕਿਸਾਨ ਆਪਣੇ ਅੰਦੋਲਨ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਫਿੱਕੀ ਦੋ ਪ੍ਰੋਗਰਾਮ ‘ਚ ਕੇਂਦਰ ਸਰਕਾਰ ਦੇ ਸੁਧਾਰਾਂ ਦਾ ਬਚਾਅ ਕਰਦਿਆਂ ਕਿਹਾ ‘ਅਸੀਂ ਕਿਸਾਨਾਂ ਦੀ ਆਮਦਨ ਵਧਾਉਣ ਤੇ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਹ ਸਾਰੀਆਂ ਪਹਿਲ ਕਰ ਰਹੇ ਹਨ। ਭਾਰਤ ਦੇ ਕਿਸਾਨ ਆਪਣੀ ਫਸਲ ਨੂੰ ਮੰਡੀਆਂ ਤੇ ਨਾਲ ਹੀ ਬਾਹਰ ਵੀ ਵੇਚ ਸਕਦੇ ਹਨ। ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੇ ਸੋਹਲੇ ਗਾਏ ਸਨ।
ਕਿਸਾਨਾਂ ਆਗੂਆ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀ ਸੋਮਵਾਰ ਨੂੰ ਸਾਰੇ ਜ਼ਿਲ੍ਹਾ ਦਫ਼ਤਰ ਅੱਗੇ ਦੇਸ਼ ਪੱਧਰੀ ਪ੍ਰਦਰਸਨ ਕਰਨਗੇ ਤੇ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਹੜਤਾਲ ਕਰਨਗੇ। ਕਿਸਾਨਾਂ ਵੱਲੋਂ ਅੰਦੋਲਨ ਹੋਰ ਤੇਜ਼ ਕਰਨ ਤੇ ਜੈਪੁਰ-ਦਿੱਲੀ ਤੇ ਦਿੱਲੀ-ਆਗਰਾ ਐਕਸਪ੍ਰੇਸਵੇ ਨੂੰ ਬੰਦ ਕਰਨ ਦੇ ਮੱਦਨਜ਼ਰ ਦਿੱਲੀ ਪੁਲਿਸ ਨੇ ਸ਼ਹਿਰ ਦੀਆਂ ਹੱਦਾਂ ‘ਤੇ ਸੁਰੱਖਿਆ ਵਧਾ ਦਿੱਤੀ ਹੇ। ਕਿਸਾਨਾਂ ਦਾ ਕਹਿਣਾ ਹੈ ਕਿ ਹੈ ਐਤਵਾਰ ਨੂੰ ਦਿੱਲੀ-ਜੈਪੁਰ ਰਾਜਮਾਰਗ ਨੂੰ ਜਾਮ ਕਰਨ ਲਈ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਨਿਕਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.