Shambhu Morcha: (ਖੁਸਵੀਰ ਸਿੰਘ ਤੂਰ) ਪਟਿਆਲਾ। ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ੰਭੂ ਬਾਰਡਰ ਮੋਰਚੇ ’ਤੇ 21 ਫਰਵਰੀ ਨੂੰ ਸੁੱਭਕਰਨ ਸਿੰਘ ਦੀ ਪਹਿਲੀ ਬਰਸੀ ਮੌਕੇ ਰੱਖੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਦੀ ਪੰਜਾਬ ਅਤੇ ਹਰਿਆਣਾ ਤੋਂ ਆਮਦ ਜਾਰੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਇਹ ਜਾਣਕਾਰੀ ਸਾਂਝੀ ਕੀਤੀ ।
ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਹੋਏ ਸੰਘਰਸ਼ ਦੌਰਾਨ 21 ਫਰਵਰੀ 2024 ਨੂੰ ਦਿੱਲੀ ਪਹੁੰਚਣ ਦੀ ਕੋਸ਼ਿਸ਼ ਕਰਦੇ ਸਮੇਂ 22 ਸਾਲਾ ਨੌਜਵਾਨ ਕਿਸਾਨ ਸੁੱਭਕਰਨ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੁੱਭਕਰਨ ਅਤੇ 40 ਤੋਂ ਵੱਧ ਸ਼ਹੀਦਾਂ ਦੀਆਂ ਕੁਰਬਾਨੀਆਂ ਕਦੀ ਅਜਾਈਂ ਨਹੀਂ ਜਾਣਗੀਆਂ ਅਤੇ ਕਿਸਾਨਾਂ-ਮਜ਼ਦੂਰਾਂ ਦੀ ਤਕਦੀਰ ਬਦਲਣ ਦਾ ਕੰਮ ਕਰਨਗੀਆਂ।
ਇਹ ਵੀ ਪੜ੍ਹੋ: Illegal Occupation Issue: ਵਿਧਾਇਕ ਰਾਏ ਦੇ ਯਤਨਾਂ ਸਦਕਾ ਬ੍ਰਾਹਮਣ ਮਾਜਰਾ ਦੇ ਨਜਾਇਜ਼ ਕਬਜ਼ਿਆਂ ਦਾ ਮਸਲਾ ਸੁਲਝਿਆ
ਉਨ੍ਹਾਂ ਪੰਜਾਬ ਹਰਿਆਣਾ ਦੇ ਕਿਸਾਨਾਂ ਮਜਦੂਰਾਂ ਨੂੰ 21 ਤਰੀਕ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤਮਾਮ ਔਕੜਾਂ ਦੇ ਬਾਵਜੂਦ ਐਮ ਐਸ ਪੀ ਗਰੰਟੀ ਕਨੂੰਨ ਅਤੇ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਲੈਣ, ਕਿਸਾਨ ਮਜਦੂਰ ਦੀ ਕਰਜ ਮੁਕਤੀ, ਮਨਰੇਗਾ ਤਹਿਤ ਸਾਲ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨ ਮਜਦੂਰ ਲਈ ਪੈਨਸਨ ਸਕੀਮ, ਆਦਿਵਾਸੀਆਂ ਲਈ ਸਵਿਧਾਨ ਦੀ ਪੰਜਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਹੱਲ ਕਰਨ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। Shambhu Morcha