Punjab Farmers News: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਬੰਧੀ ਕੋਈ ਵੀ ਮੁਸ਼ਕਲ ਨਾ ਆਉਣ ਦੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ ਪਰ ਝੋਨੇ ਦੀ ਫਸਲ ਵੇਚਣ ਲਈ ਕਿਸਾਨਾਂ ਨੂੰ ਅਨਾਜ਼ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਖੋਖਰ ਵੱਲੋਂ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਰੋਸ ਮੁਜ਼ਾਹਰਾ ਕੀਤਾ ਗਿਆ।
ਲਹਿਰਾਗਾਗਾ ਬਲਾਕ ਦੇ ਆਗੂ ਬਿੰਦਰ ਸਿੰਘ ਖੋਖਰ ਅਤੇ ਰਾਮ ਸਿੰਘ ਨੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਅਕਤੂਬਰ ਤੋਂ ਵੇਅਰ ਹਾਊਸ ਦਾ ਇੰਸਪੈਕਟਰ ਅਨਾਜ਼ ਮੰਡੀ ਖੋਖਰ ਕਲਾਂ ਵਿਖੇ ਝੋਨੇ ਦੀ ਬੋਲੀ ਲਾਉਣ ਆ ਨਹੀਂ ਰਿਹਾ, ਜਿਸ ਕਾਰਨ ਸੈਲਰ ਮਾਲਕ ਝੋਨਾ ਖਰੀਦਣ ਨੂੰ ਇਨਕਾਰ ਕਰ ਰਿਹਾ ਹੈ, ਅਨਾਜ਼ ਮੰਡੀ ਵਿੱਚ ਬੈਠੇ ਕਿਸਾਨਾਂ ਨੂੰ ਬਹੁਤ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਝੋਨੇ ਦੀ ਵਾਢੀ ਅੰਤਿਮ ਪੜਾਅ ’ਤੇ ਹੋਣ ਕਾਰਨ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਹਾੜੀ ਦੀ ਫਸਲ ਕਣਕ ਦੀ ਬਿਜਾਈ ਦਾ ਕੰਮ ਵੀ ਜ਼ੋਰ-ਸ਼ੋਰ ਨਾਲ ਚੱਲ ਪਿਆ ਹੈ। Punjab Farmers News

Read Also : ਪੰਜਾਬ ਸਰਕਾਰ ਨੇ ਕੀਤਾ ਇੱਕ ਹੋਰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸੰਗਤਪੁਰਾ ਨੇ ਦੱਸਿਆ ਕਿ ਇੰਸਪੈਕਟਰ ਦੇ ਨਾ ਆਉਣ ਕਾਰਨ ਖੋਖਰ ਕਲਾ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ, ਉਨ੍ਹਾਂ ਸਖ਼ਤ ਲਹਿਜੇ ਨਾਲ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਬੰਧਤ ਅਧਿਕਾਰੀਆਂ ਨੇ ਫੌਰੀ ਤੌਰ ਤੇ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਬੋਲੀ ਨਾ ਕਰਵਾਈ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਬੰਧਤ ਅਧਿਕਾਰੀਆਂ ਦਾ ਵੱਡੇ ਪੱਧਰ ’ਤੇ ਘਿਰਾਓ ਕੀਤਾ ਜਾਵੇਗਾ।
Punjab Farmers News
ਉਨ੍ਹਾਂ ਕਿਹਾ ਕਿ ਸੰਬੰਧਿਤ ਇੰਸਪੈਕਟਰ ਅਤੇ ਉੱਚ ਅਧਿਕਾਰੀ ਜੋ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੇ ਹਨ, ਉਨ੍ਹਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਸਖਤ ਐਕਸ਼ਨ ਲਿਆ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ, ਇਸ ਮੌਕੇ ਖੋਖਰ ਕਲਾਂ ਇਕਾਈ ਦੇ ਪ੍ਰਧਾਨ ਬਿਕਰ ਸਿੰਘ, ਦੁਰਯੋਧਨ ਸਿੰਘ, ਮੇਵਾ ਸਿੰਘ, ਨਾਇਬ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਬੀਬੀ ਜਸਵਿੰਦਰ ਕੌਰ ਅਤੇ ਕਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।














