ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਦਾ ਐਲਾਨ, ਪੁਲਿਸ ਛਾਉਣੀ ’ਚ ਤਬਦੀਲ ਹੋਇਆ ਗੋਲੂ ਕਾ ਮੋੜ

Ferozepur News
ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਦਾ ਵਿਰੋਧ ਕਰਨ ਦਾ ਐਲਾਨ, ਪੁਲਿਸ ਛਾਉਣੀ ’ਚ ਤਬਦੀਲ ਹੋਇਆ ਗੋਲੂ ਕਾ ਮੋੜ

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਕੀਤਾ ਐਲਾਨ 

(ਸਤਪਾਲ ਥਿੰਦ) ਫਿਰੋਜ਼ਪੁਰ। ਬੀਤੇ ਦਿਨ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ ਸਾਂਝਾ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਵਿਰੋਧ ਕੀਤਾ ਜਾਵੇਗਾ, ਜਿਸ ਨੂੰ ਮੁੱਖ ਰੱਖਦੇ ਹੋਏ ਪਹਿਲਾਂ ਕਿਸਾਨਾਂ ਵੱਲੋਂ ਟੀ ਪੁਆਇੰਟ ਮਮਦੋਟ ਅਤੇ ਫਿਰ ਗੋਲੂ ਕੋ ਮੋੜ ਵਿਖੇ ਵਿਰੋਧ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਪੁਲਿਸ ਫੋਰਸ ਵੱਲੌ ਗੋਲੂ ਕਾ ਮੋੜ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। Ferozepur News

Ferozepur News

ਇਹ ਵੀ ਪੜ੍ਹੋ: ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਐਲਾਨਿਆ ਉਮੀਦਵਾਰ

ਇਸ ਮੌਕੇ ਜਾਣਕਾਰੀ ਸਾਂਝਾ ਕਰਦੇ ਹੋਏ ਸਬ ਡਿਵੀਜ਼ਨ ਗੁਰੂਹਰਸਹਾਏ ਦੇ ਡੀਐਸਪੀ ਅਤਲ ਸੋਨੀ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਗੁਰੂਹਰਸਹਾਏ ਵਿਖੇ ਪਹੁੰਚ ਰਹੇ ਹਨ ਤਾਂ ਸਾਂਝਾ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਹੋਇਆ ਸੀ ਕਿ ਉਹਨਾਂ ਦਾ ਵਿਰੋਧ ਕੀਤਾ ਜਾਣਾ ਹੈ, ਪਰ ਲਾ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਗੋਲੂ ਕਾ ਮੋੜ ਵਿਖੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ । Ferozepur News