Punjab Bandh News: ਕਿਸਾਨਾਂ ਵੱਲੋਂ ਪੰਜਾਬ ਬੰਦ ਕਰਨ ਦਾ ਐਲਾਨ, ਜਾਣੋ

Punjab Bandh News
Punjab Bandh News: ਕਿਸਾਨਾਂ ਵੱਲੋਂ ਪੰਜਾਬ ਬੰਦ ਕਰਨ ਦਾ ਐਲਾਨ, ਜਾਣੋ

30 ਦਸੰਬਰ ਨੂੰ ਪੰਜਾਬ ਬੰਦ ਕਰਾਂਗੇ : ਪੰਧੇਰ

Punjab Bandh News: ਖਨੌਰੀ (ਸੱਚ ਕਹੂੰ ਨਿਊਜ਼)। ਪੰਜਾਬ-ਹਰਿਆਣਾ ਸਰਹੱਦ ਅਤੇ ਸ਼ੰਭੂ-ਖਨੌਰੀ ਸਰਹੱਦ ’ਤੇ ਕਿਸਾਨੀ ਮੰਗਾਂ ਨੂੰ ਲੈ ਹੜਤਾਲ ’ਤੇ ਬੈਠੇ ਕਿਸਾਨ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪੰਧੇਰ ਨੇ ਪੰਜਾਬੀਆਂ ਨੂੰ ਬੰਦ ਨੂੰ ਕਾਮਯਾਬ ਬਣਾਉਣ ਲਈ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਨੇ ਰੇਲ ਰੋਕੋ ਅੰਦਲਨ ਦੀ ਸ਼ੁਰੂਆਤ ਕੀਤੀ। ਕਿਸਾਨ ਜਥੇਬੰਦੀਆਂ ਨੇ ਅੱਜ ਸੂਬੇ ਭਰ ਤਿੰਨ ਘੰਟੇ ਰੋਲਾਂ ਰੋਕੀਆਂ। ਕਿਸਾਨ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤੱਕ ਪਟਡ਼ੀਆਂ ’ਤੇ ਬੈਠੇ ਰਹੇ ਅਤੇ ਸਰਕਾਰ ਖਿਲ਼ਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।  Punjab Bandh News

ਇਹ ਵੀ ਪੜ੍ਹੋ: Farmer Protest Punjab: ਕਿਸਾਨਾਂ ਨੇ ਤਿੰਨ ਘੰਟਿਆਂ ਲਈ ਰੇਲ ਦਾ ਕੀਤਾ ਪਈਆ ਜਾਮ

Kisan Andolan News: ਸੁਨਾਮ ਊਧਮ ਸਿੰਘ ਵਾਲਾ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਨਾਮ ਬਲਾਕ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਸੁਨਾਮ ਬਲਾਕ ਦੇ ਤਿੰਨ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ ਇਹ ਮੋਟਰਸਾਈਕਲ ਮਾਰਚ ਖੇਤੀਬਾੜੀ ਡਰਾਫਟ ਨੂੰ ਲੈ ਕੇ ਕੀਤਾ ਗਿਆ।  ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸਾਨ ਬਾਰਡਰਾਂ ਤੇ ਐਮ ਐਸ ਪੀ ਬਚਾਉਣ ਵਾਸਤੇ ਲੜ ਰਹੇ ਹਨ ਪਰ ਕੇਂਦਰ ਸਰਕਾਰ ਖੇਤੀਬਾੜੀ ਖਰੜੇ ਰਾਹੀਂ ਐਮ ਐਸ ਪੀ ਦੀ ਜੜ ਹੀ ਵੱਡ ਰਹੀ ਹੈ ਆਗੂਆਂ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਵੱਲ ਪੈਦਲ ਜਾ ਰਹੇ ਸਨ ਤਾਂ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਸਰਕਾਰ ਨੇ ਕਿਸਾਨਾਂ ਤੇ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜੀ ਹੈ।