ਅੰਮ੍ਰਿਤਸਰ (ਰਾਜਨ ਮਾਨ)। ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤ ਰਾਜਾਂ ਨੂੰ ਨੁਕਸਾਨ ਦੇ ਹਿਸਾਬ ਨਾਲ ਰਾਹਤ ਪੈਕੇਜ ਨਾ ਦੇਣ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Farmers) ਪੰਜਾਬ ਵਲੋਂ ਅੱਜ ਪਿੰਡ ਮਰੜੀ ਵਿਚ ਔਰਤਾਂ ਦੀ ਵਿਸ਼ਾਲ ਕਨਵੈਨਸ਼ਨ ਕਰਕੇ ਲੋਕਾਂ ਨੂੰ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ,ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਜਿਲ੍ਹਾ ਖਜਾਨਚੀ ਕੰਧਾਰ ਸਿੰਘ ਭੋਏਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ 22 ਅਗਸਤ ਨੂੰ ਚੰਡੀਗੜ੍ਹ ਵੱਲ ਟਰੈਕਟਰਾਂ ਟਰਾਲੀਆਂ ਨਾਲ ਵੱਡੇ ਪੱਧਰ ਤੇ ਕੂਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉੱਤਰ ਭਾਰਤ ਦੀਆਂ 16 ਜਥੇਬੰਦੀਆਂ ਵਲੋਂ ਮਿਲ ਕੇ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ।
ਫਸਲਾ ਦਾ 50 ਹਜ਼ਾਰ ਪ੍ਰਤੀ ਏਕੜ ਅਤੇ ਮਾਰੇ ਗਏ ਪਸ਼ੂ ਦਾ 1 ਲੱਖ ਰੁਪਏ | Farmers
ਇਸੇ ਤਿਆਰੀਆਂ ਤਹਿਤ ਅੱਜ ਕੱਥੂਨੰਗਲ ਨਜ਼ਦੀਕ ਪਿੰਡ ਮਰੜੀ ਵਿੱਚ 4 ਜੋਨਾ ਦੀ ਕਨਵੈਨਸ਼ਨ ਕੀਤੀ ਗਈ ਹੈ। ਉਹ੍ਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੇ ਉੱਤਰ ਭਾਰਤ ਵਿਚ ਹੜ੍ਹਾਂ ਨਾਲ਼ ਹੋਏ ਨੁਕਸਾਨ ਦਾ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰੇ, ਘੱਗਰ ਪਲਾਨ ਮੁਤਾਬਕ ਸਾਰੇ ਦਰਿਆਵਾਂ ਦਾ ਪੱਕਾ ਹੱਲ ਕਰੇ, ਮਾਰੀਆਂ ਗਈਆਂ ਫਸਲਾ ਦਾ 50 ਹਜ਼ਾਰ ਪ੍ਰਤੀ ਏਕੜ ਅਤੇ ਮਾਰੇ ਗਏ ਪਸ਼ੂ ਦਾ 1 ਲੱਖ ਰੁਪਏ ਮੁਆਵਜ਼ਾ ਦੇਵੇ।
ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ ਅਤੇ ਸਵਿੰਦਰ ਸਿੰਘ ਰੂਪੋਵਾਲੀ ਨੇ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਹੜ੍ਹਾਂ ਕਾਰਨ ਰੇਤ ਭਰ ਗਈ ਹੈ ਉਨ੍ਹਾਂ ਕਿਸਾਨਾਂ ਨੂੰ ਮਾਈਨਿੰਗ ਲਈ ਛੋਟ ਦਿੱਤੀ ਜਾਵੇ, ਬੋਰਵੈਲ ਦੇ ਨੁਕਸਾਨ ਦਾ ਮੁਆਵਜ਼ਾ, ਰੁੜ੍ਹ ਗਏ ਖ਼ੇਤਾਂ ਦਾ ਸਪੈਸ਼ਲ ਪੈਕੇਜ, 1 ਸਾਲ ਲਈ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਵਿਆਜ਼ ਮਾਫ ਕੀਤਾ ਜਾਵੇ,ਐਮ ਐਸ ਪੀ ਗਰੰਟੀ ਕਨੂੰਨ ਬਣਾਉਣ ਅਤੇ ਮਨਰੇਗਾ ਸਕੀਮ ਤੁਰੰਤ ਚਾਲੂ ਕਰਨ ਅਤੇ 200 ਦਿਨ ਦਾ ਕੰਮ ਦਿਤਾ ਜਾਵੇ।
ਇਸ ਮੌਕੇ ਬੀਬੀ ਗੁਰਜੀਤ ਕੌਰ ਕੋਟਲਾ, ਬੀਬੀ ਰੁਪਿੰਦਰ ਕੌਰ ਅਬਦਾਲ, ਬੀਬੀ ਪਰਮਜੀਤ ਕੌਰ ਸਹਿਜਾਦਾ, ਬੀਬੀ ਮਨਦੀਪ ਕੌਰ ਚਾਚੋਵਾਲੀ, ਕਸ਼ਮੀਰ ਕੌਰ ਵਰਿਆਮ ਨੰਗਲ, ਸਰਬਜੀਤ ਕੌਰ ਭੰਗਾਲੀ ਨੇ ਕਨਵੈਨਸ਼ਨ ਨੂੰ ਸੰਬੋਧਨ ਕੀਤਾ ਅਤੇ ਜੋਨ ਆਗੂ ਸੁਖਦੇਵ ਸਿੰਘ ਕਾਜ਼ੀਕੋਟ, ਬਲਵਿੰਦਰ ਸਿੰਘ ਕਲੇਰ ਬਾਲਾ, ਮੁਖਤਾਰ ਸਿੰਘ ਭੰਗਵਾਂ, ਕਿਰਪਾਲ ਸਿੰਘ ਕਲੇਰ ਮਾਂਗਟ, ਲਖਬੀਰ ਸਿੰਘ ਕੱਥੂਨੰਗਲ, ਗੁਰਬਾਜ਼ ਸਿੰਘ ਭੁੱਲਰ, ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ ਅਬਦਾਲ, ਟੇਕ ਸਿੰਘ ਝੰਡੇ ਸਮੇਤ ਸੈਕੜੇ ਕਿਸਾਨ ਮਜਦੂਰ ਅਤੇ ਬੀਬੀਆਂ ਹਾਜ਼ਿਰ ਸਨ।